18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਦਵਾਈਆਂ ਦੇ ਪੈਸੇ ਵੱਧ ਵਸੂਲਣ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਵਲੋਂ ਦਿੱਤਾ ਧਰਨਾ ਹੋਇਆ ਸਮਾਪਤ <br/>

ਹਸਪਤਾਲ ਪ੍ਰਬੰਧਕਾਂ ਨਾਲ ਹੋਏ ਸਮਝੌਤੇ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਸ਼ੋ੍ਰਮਣੀ ਯੂਥ ਅਕਾਲੀ ਦਲ ਦੇ ਆਗੂ ਜਸਦੀਪ ਸਿੰਘ ਕਾਉਂਕੇ ਤੇ ਹੋਰ | ਤਸਵੀਰ-ਸੇਵਕ ਸਿੰਘ <br/> 25-01-2026
ਲੁਧਿਆਣਾ, 24 ਜਨਵਰੀ (ਡਾ: ਤਰਲੋਚਨ ਸਿੰਘ)-ਸਥਾਨਕ ਟਿੱਬਾ ਰੋਡ 'ਤੇ ਸਥਿਤ ਇਕ ਪ੍ਰਾਈਵੇਟ ਹਸਪਤਾਲ ਵਿਚ ਮਰੀਜ਼ ਦੇ ਪਰਿਵਾਰਕ ਮੈਂਬਰਾਂ ਨਾਲ ਟੀਕੇ ਦੇ ਰੇਟ ਨੂੰ ਲੈ ਕੇ ਹੋਏ ਹੰਗਾਮੇ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਵਲੋਂ ਹਸਪਤਾਲ ਦੇ ਪ੍ਰਬੰਧਕਾਂ ਖ਼ਿਲਾਫ਼ ਪੱਕਾ ਮੋਰਚਾ ਲਗਾ ਦਿੱਤਾ ਗਿਆ ਸੀ, ਜੋ ਅੱਜ 6ਵੇਂ ਦਿਨ ਹਸਪਤਾਲ ਦੇ ਪ੍ਰਬੰਧਕਾਂ ਵਲੋਂ ਯੂਥ ਵਿੰਗ ਵਲੋਂ ਰੱਖੀਆਂ ਮੰਗਾਂ ਮੰਨਣ ਤੋਂ ਬਾਅਦ ਸਮਾਪਤ ਕਰ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਇਕ ਮਰੀਜ਼ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਸੀ ਕਿ ਹਸਪਤਾਲ ਦੇ ਪ੍ਰਬੰਧਕ ਆਪਣੇ ਡਰੱਗ ਸਟੋਰ 'ਤੇ 500 ਰੁਪਏ ਵਾਲਾ ਟੀਕਾ 7500 ਰੁਪਏ ਵਿਚ ਦੇ ਰਹੇ ਸਨ | ਅੱਜ ਹਸਪਤਾਲ ਪ੍ਰਬੰਧਕਾਂ ਨੇ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਆਗੂਆਂ ਨਾਲ ਮੀਟਿੰਗ ਕਰਕੇ ਇਸ ਸਾਰੇ ਮਾਮਲੇ ਦੀ ਮੁੜ ਤੋਂ ਡੁੰਘਾਈ ਨਾਲ ਜਾਂਚ ਕਰਨ ਦਾ ਭਰੋਸਾ ਦਿੱਤਾ ਅਤੇ ਇਸ ਸਾਰੇ ਮਾਮਲੇ ਵਿਚ ਜਿਹੜਾ ਵੀ ਹਸਪਤਾਲ ਦਾ ਮੁਲਾਜ਼ਮ ਜਾਂ ਅਧਿਕਾਰੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਹਸਪਤਾਲ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ | ਯੂਥ ਵਿੰਗ ਆਗੂਆਂ ਨੇ ਕੁੱਝ ਮੰਗਾਂ ਵੀ ਹਸਪਤਾਲ ਪ੍ਰਬੰਧਕਾਂ ਅੱਗੇ ਰੱਖੀਆਂ, ਜਿਨ੍ਹਾਂ ਨੂੰ ਪ੍ਰਬੰਧਕਾਂ ਵਲੋਂ ਮੰਨਣ ਤੋਂ ਬਾਅਦ ਜਿੱਥੇ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ, ਉਥੇ ਹੀ ਹਸਪਤਾਲ ਪ੍ਰਬੰਧਕਾਂ ਨੂੰ ਕਿਹਾ ਕਿ ਉਹ ਕਿਸੇ ਵੀ ਮਰੀਜ਼ ਨਾਲ ਧੱਕੇਸ਼ਾਹੀ ਨਾ ਕਰਨ | ਜਸਦੀਪ ਸਿੰਘ ਕਾਉਂਕੇ ਨੇ ਕਿਹਾ ਕਿ ਯੂਥ ਵਿੰਗ ਹਮੇਸ਼ਾ ਲੋੜਵੰਦਾਂ ਨਾਲ ਖੜ੍ਹਾ ਹੈ ਅਤੇ ਖੜ੍ਹਦਾ ਰਹੇਗਾ, ਉਨ੍ਹਾਂ ਹੋਰਨਾਂ ਹਸਪਤਾਲਾਂ ਦੇ ਪ੍ਰਬੰਧਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਮਰੀਜ਼ਾਂ ਨਾਲ ਧੱਕੇਸ਼ਾਹੀ ਬੰਦ ਕਰ ਦੇਣ ਨਹੀਂ ਤਾਂ ਉਹ ਵੱਡਾ ਸੰਘਰਸ਼ ਉਲੀਕਣ ਲਈ ਮਜਬੂਰ ਹੋਣਗੇ | ਇਸ ਮੌਕੇ ਰਛਪਾਲ ਸਿੰਘ ਫ਼ੌਜੀ, ਧਰਮ ਸਿੰਘ ਬਾਜਵਾ, ਡਾ: ਅਸ਼ਵਨੀ ਪਾਸੀ, ਕੌਂਸਲਰ ਚਤਰਵੀਰ ਸਿੰਘ, ਜਥੇਦਾਰ ਤੇਜਾ ਸਿੰਘ, ਬਲਦੇਵ ਰਾਜ ਪੱਪੂ ਗੁੱਜਰ, ਬਲਕਾਰ ਸਿੰਘ, ਸੁਖਵਿੰਦਰ ਸੁੱਖੀ, ਪਿ੍ਤਪਾਲ ਸਿੰਘ ਰੰਧਾਵਾ, ਪ੍ਰੀਤਮ ਸਿੰਘ ਖ਼ਾਲਸਾ, ਮੁਲਤਾਨੀ, ਧੀਰ, ਬਲਜਿੰਦਰ ਸਿੰਘ ਬੱਬੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਯੂਥ ਵਿੰਗ ਦੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ <br/> ਅਗਲੀ ਖ਼ਬਰ ਨਗਰ ਨਿਗਮ ਵਲੋਂ ਪੀ. ਐਮ. ਸਵੈਨਿਧੀ ਕੈਂਪ ਵੈਂਡਰਾਂ ਨੂੰ ਮਿਲੀ ਵਿੱਤੀ ਰਾਹਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।