18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ

ਪੀ.ਏ.ਯੂ. ਲੁਧਿਆਣਾ ਵਿਖੇ ਰਾਜ ਪੱਧਰੀ ਗਣਤੰਤਰ ਦਿਵਸ ਲਈ ਫੁੱਲ ਡਰੈੱਸ ਰਿਹਰਸਲ ਮੌਕੇ ਕੌਮੀ ਝੰਡਾ ਲਹਿਰਾਉਣ ਸਮੇਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਤੇ ਹੋਰ ਅਧਿਕਾਰੀ | (ਸੱਜੇ) ਪੀ.ਏ.ਯੂ. ਲੁਧਿਆਣਾ ਵਿਖੇ ਰਾਜ ਪੱਧਰੀ ਗਣਤੰਤਰ ਦਿਵਸ ਲਈ ਫੁੱਲ ਡਰੈੱਸ ਰਿਹਰਸਲ ਦੌਰਾਨ ਪਰੇਡ ਦਾ ਨਿਰੀਖਣ ਕਰਦੇ ਹੋਏ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਤੇ ਹੋਰ ਅਧਿਕਾਰੀ | ਤਸਵੀਰਾਂ-ਸੇਵਕ ਸਿੰਘ
ਪੀ. ਏ. ਯੂ. ਲੁਧਿਆਣਾ ਵਿਖੇ ਰਾਜ ਪੱਧਰੀ ਗਣਤੰਤਰ ਦਿਵਸ ਲਈ ਫੁੱਲ ਡਰੈੱਸ ਰਿਹਰਸਲ ਦੌਰਾਨ ਮਾਰਚ ਪਾਸਟ ਦੀ ਅਗਵਾਈ ਕਰਦੇ ਹੋਏ ਏ.ਸੀ.ਪੀ. ਹਰਸ਼ਵੀਰ ਸਿੰਘ | ਤਸਵੀਰ-ਸੇਵਕ ਸਿੰਘ
25-01-2026
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਵਿਖੇ 77ਵੇਂ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਕੀਤਾ | ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਏ.ਸੀ.ਪੀ. ਹਰਸ਼ਪ੍ਰੀਤ ਸਿੰਘ ਦੀ ਅਗਵਾਈ ਵਿਚ ਮਾਰਚ ਪਾਸਟ ਤੋਂ ਸਲਾਮੀ ਲਈ ਗਈ | ਡਿਪਟੀ ਕਮਿਸ਼ਨਰ ਵਲੋਂ 26 ਜਨਵਰੀ ਨੂੰ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਪੁਲਿਸ ਬਲਾਂ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ | ਫੁੱਲ ਡਰੈੱਸ ਰਿਹਰਸਲ ਦੌਰਾਨ ਮਾਰਚ ਪਾਸਟ ਵਿਚ ਪੰਜਾਬ ਪੁਲਿਸ, ਐਨ.ਸੀ.ਸੀ., ਪੰਜਾਬ ਹੋਮ ਗਾਰਡਜ਼ ਆਦਿ ਦੀਆਂ ਟੁਕੜੀਆਂ ਸ਼ਾਮਿਲ ਹੋਈਆਂ | ਬਾਅਦ ਵਿਚ 25 ਸਕੂਲਾਂ ਦੇ 810 ਵਿਦਿਆਰਥੀਆਂ ਵਲੋਂ ਵਿਸ਼ਾਲ ਪੀ.ਟੀ. ਸ਼ੋਅ ਵਿਚ ਭਾਗ ਲਿਆ ਅਤੇ ਦੇਸ਼ ਭਗਤੀ ਦੇ ਗੀਤ, ਭੰਗੜਾ ਅਤੇ ਗਿੱਧਾ ਤੇ ਕੋਰੀਓਗ੍ਰਾਫੀ ਸਮੇਤ ਸਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ | ਹਿਮਾਂਸ਼ੂ ਜੈਨ ਨੇ ਇਸ ਸਮਾਗਮ ਨੂੰ ਬੇਮਿਸਾਲ ਢੰਗ ਨਾਲ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਮਨਾਉਣ ਲਈ ਪ੍ਰਸ਼ਾਸਨ ਦੀ ਦਿ੍ੜ੍ਹ ਵਚਨਬੱਧਤਾ ਨੂੰ ਦੁਹਰਾਇਆ | ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਹੋਣਗੇ | ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਦੀ ਸ਼ੁਰੂਆਤ ਸਵੇਰੇ 9:58 ਵਜੇ ਮੁੱਖ ਮਹਿਮਾਨ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਵੇਗੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਕੇਸ਼ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ, ਸਹਾਇਕ ਕਮਿਸ਼ਨਰ ਡਾ. ਪ੍ਰਗਤੀ ਵਰਮਾ, ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੂਰਬੀ) ਜਸਲੀਨ ਕੌਰ ਭੁੱਲਰ, ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੱਛਮੀ) ਡਾ. ਪੂਨਮਪ੍ਰੀਤ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ | ਇਸ ਦੌਰਾਨ ਅੱਜ ਸਪੈਸ਼ਲ ਡੀ.ਜੀ.ਪੀ. ਐਸ.ਐਸ. ਸ਼੍ਰੀਵਾਸਤਵ ਨੇ ਵੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਪੁਲਿਸ ਅਧਿਕਾਰੀਆਂ ਨੂੰ ਉਨ੍ਹਾਂ ਨੇ ਸ਼ਹਿਰ ਵਿਚ ਚੌਕਸੀ ਵਧਾਉਣ ਦੇ ਹੁਕਮ ਦਿੱਤੇ ਅਤੇ ਇਸ ਦੀ ਨਿਗਰਾਨੀ ਖੁਦ ਉੱਚ ਅਧਿਕਾਰੀਆਂ ਨੂੰ ਕਰਨ ਲਈ ਕਿਹਾ | ਜਨਤਕ ਥਾਵਾਂ ਰੇਲਵੇ ਸਟੇਸ਼ਨ ਬੱਸ ਸਟੈਂਡ ਅਤੇ ਹੋਰ ਅਜਿਹੀਆਂ ਥਾਵਾਂ 'ਤੇ ਪੁਲਿਸ ਵਲੋਂ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ |

ਪਿਛਲੀ ਖ਼ਬਰ ਰੇਲਵੇ ਸਟੇਸ਼ਨ 'ਤੇ ਲੁੱਟ ਖੋਹ ਕਰਨ ਵਾਲੇ ਦੋ ਕਾਬੂ
ਅਗਲੀ ਖ਼ਬਰ ਦਵਾਈਆਂ ਦੇ ਪੈਸੇ ਵੱਧ ਵਸੂਲਣ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਵਲੋਂ ਦਿੱਤਾ ਧਰਨਾ ਹੋਇਆ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।