19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਹਫ਼ਤਾਵਾਰੀ ਕਥਾ ਅਤੇ ਕੀਰਤਨ ਸਮਾਗਮ <br/>

ਬੀਬੀ ਇਸ਼ਮੀਤ ਕÏਰ ਅਤੇ ਬੀਬੀ ਸਹਿਜ ਕÏਰ ਦੇ ਜਥੇ ਨੂੰ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾਉ ਨਾਲ ਸਨਮਾਨਿਤ ਕਰਦੇ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਦਰਸ਼ਨ ਸਿੰਘ ਅਤੇ ਕੰਵਲਜੀਤ ਸਿੰਘ | ਅਜੀਤ ਤਸਵੀਰ <br/> 25-01-2026
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਕੀਰਤਨ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ ਬੜੀ ਸ਼ਰਧਾ ਪੂਰਵਕ ਕਰਵਾਏ ਗਏ | ਸਮਾਗਮਾਂ ਵਿਚ ਸਵੇਰੇ ਅੰਮਿ੍ਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ | ਰੋਜ਼ਾਨਾ ਦੀ ਤਰ੍ਹਾਂ ਪਹਿਲਾਂ ਨਿੱਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕਰਵਾਏ ਗਏ | ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਗਗਨਦੀਪ ਸਿੰਘ ਅਤੇ ਬੀਬੀ ਸਹਿਜ ਕÏਰ ਲੁਧਿਆਣਾ ਵਾਲੇ, ਗੁਰੂ ਘਰ ਦੇ ਹਜ਼ੂਰੀ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰੂ ਜੱਸ ਨਾਲ ਜੋੜਿਆ ਅਤੇ ਗਿਆਨੀ ਹਰਪ੍ਰੀਤ ਸਿੰਘ ਲੁਧਿਆਣਾ ਵਾਲਿਆਂ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸੰਗਤਾਂ ਵਿਚ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਹਰਨੇਕ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਦਰਸ਼ਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ ਅਤੇ ਕਰਮ ਸਿੰਘ ਤਜਿੰਦਰ ਸਿੰਘ ਸ਼ਾਮਿਲ ਸਨ |

ਪਿਛਲੀ ਖ਼ਬਰ ਆਨਲਾਈਨ ਪੈਸਟੀਸਾਈਡ ਦੀ ਅਣ-ਅਧਿਕਾਰਤ ਖ਼ਰੀਦ-ਵੇਚ ਵਾਲੇ ਡੀਲਰਾਂ ਵਿਰੁੱਧ ਕਾਰਵਾਈ ਦਾ ਆਦੇਸ਼- ਡਾ: ਬੈਨੀਪਾਲ ਅਗਲੀ ਖ਼ਬਰ ਸਿੱਖਿਆ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਬੇਨਕਾਬ ਆਰ. ਟੀ. ਈ. ਐਕਟ ਤਹਿਤ ਪੰਜਾਬ ਦੇ 50 ਫ਼ੀਸਦੀ ਨਿੱਜੀ ਸਕੂਲ ਅਜੇ ਵੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।