20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਨਰਸਿੰਗ ਇੰਸਟੀਚਿਊਟ ਵਿਖੇ ਵਿਦਾਇਗੀ ਪਾਰਟੀ ਕਰਵਾਈ <br/>

ਅਜੀਤ ਡੈਸਕ 25-01-2026
ਲੁਧਿਆਣਾ, 24 ਜਨਵਰੀ (ਡਾ. ਤਰਲੋਚਨ ਸਿੰਘ)-ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ, ਗੁਰੂ ਤੇਗ ਬਹਾਦਰ ਸਾਹਿਬ ਚੈਰੀਟੇਬਲ ਹਸਪਤਾਲ, ਮਾਡਲ ਟਾਊਨ ਦੇ ਵਿਦਿਆਰਥੀਆਂ ਨੇ ਇੰਸਟੀਚਿਊਟ ਵਿਚ ਆਪਣੀ ਸਿੱਖਿਆ ਮੁਕੰਮਲ ਕਰਕੇ ਵਿਦਾ ਹੋ ਰਹੇ ਬੀ.ਐਸ.ਸੀ. ਨਰਸਿੰਗ ਭਾਗ ਚੌਥਾ ਦੇ ਵਿਦਿਆਰਥੀਆਂ ਨੂੰ ਭਵਿੱਖ ਵਿਚਲੀ ਸੋਨ ਸੁਨਹਿਰੀ ਜ਼ਿੰਦਗੀ ਲਈ ਸ਼ੁੱਭਕਾਮਨਾਵਾਂ ਭੇਟ ਕਰਨ ਹਿਤ ਇਕ ਵਿਦਾਇਗੀ ਸਮਾਗਮ ਕਰਵਾਇਆ | ਇਸ ਮੌਕੇ ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ ਦੇ ਡਾਇਰੈਕਟਰ ਡਾ. ਜਸਬੀਰ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਇੰਸਟੀਚਿਊਟ ਦੇ ਵਾਈਸ ਪਿ੍ੰਸੀਪਲ ਪ੍ਰੋਫੈਸਰ ਅਮਨਦੀਪ ਕੌਰ ਵਲੋਂ ਮੁੱਖ ਮਹਿਮਾਨ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ | ਸਮਾਗਮ ਦੌਰਾਨ ਸੀਨੀਅਰਜ਼ ਪ੍ਰਤੀ ਪਿਆਰ ਅਤੇ ਸਤਿਕਾਰ ਨੂੰ ਦਰਸਾਉਣ ਲਈ ਜੂਨੀਅਰ ਵਿਦਿਆਰਥੀਆਂ ਵਲੋਂ ਗਰੁੱਪ ਡਾਂਸ ਸਮੇਤ ਕਈ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ | ਇਸ ਮੌਕੇ ਚੌਥੇ ਸਾਲ ਦੇ ਵਿਦਿਆਰਥੀਆਂ ਵਲੋਂ ਰੈਂਪ ਵਾਕ ਵੀ ਕੀਤਾ ਗਿਆ | ਸਮਾਗਮ ਵਿਚ ਮਨਪ੍ਰੀਤ ਕੌਰ ਨੂੰ ਮਿਸ ਫੇਅਰਵੈੱਲ, ਅਮਨਜੋਤ ਸਿੰਘ ਨੂੰ ਮਿਸਟਰ ਫੇਅਰਵੈੱਲ ਅਤੇ ਸਤਨਾਮ ਕੌਰ ਗਿੱਲ ਨੂੰ ਪਹਿਲੀ ਰਨਰ ਅੱਪ ਦਾ ਖਿਤਾਬ ਦਿੱਤਾ ਗਿਆ | ਕਾਲਜ ਦੇ ਹੀ ਅਧਿਆਪਕ ਪ੍ਰਦੀਪ ਕੌਰ, ਹਰਪ੍ਰੀਤ ਕੌਰ ਅਤੇ ਕਮਲਜੀਤ ਕੌਰ ਵਲੋਂ ਜੱਜਾਂ ਦੀ ਭੂਮਿਕਾ ਅਦਾ ਕੀਤੀ ਗਈ | ਇਸ ਮੌਕੇ ਇੰਸਟੀਚਿਊਟ ਦੇ ਡਾਇਰੈਕਟਰ ਡਾ. ਜਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਕਾਲਜ ਛੱਡਣ ਤੋਂ ਬਾਅਦ ਵੀ ਉਨ੍ਹਾਂ ਨੂੰ ਹਮੇਸ਼ਾ ਕਾਲਜ ਦਾ ਸਹਿਯੋਗ ਮਿਲਦਾ ਰਹੇਗਾ | ਸਮਾਗਮ ਵਿਚ ਨਰਸਿੰਗ ਡਾਇਰੈਕਟਰ , ਪਿ੍ੰਸੀਪਲ , ਐਡਮਨਿਸਟ੍ਰੇਟਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ | ਬਹੁਤ ਹੀ ਚੰਗੇ ਪ੍ਰਭਾਵਸ਼ਾਲੀ ਸਭਿਆਚਾਰਕ ਮਾਹੌਲ ਵਿਚ ਇਹ ਵਿਦਾਇਗੀ ਸਮਾਗਮ ਪੜ੍ਹਾਈ ਕਰਨ ਉਪਰੰਤ ਇੰਸਟੀਚਿਊਟ ਤੋਂ ਅਲਵਿਦਾ ਹੋਣ ਵਾਲੇ ਵਿਦਿਆਰਥੀਆਂ ਲਈ ਬੜੀਆਂ ਪਿਆਰੀਆਂ ਅਭੁੱਲ ਯਾਦਾਂ ਨਾਲ ਸਮਾਪਤ ਹੋਇਆ |

ਪਿਛਲੀ ਖ਼ਬਰ ਡਾ. ਏ. ਐਸ. ਪਾਸੀ ਦੁਬਈ ਵਿਚ ਨਵੀਨਤਮ ਤਕਨੀਕ ਲਈ ਗਲੋਬਲ ਗੋਡੇ ਸੰਮੇਲਨ 'ਚ ਹੋਏ ਸ਼ਾਮਿਲ <br/> ਅਗਲੀ ਖ਼ਬਰ ਸਪਰਿੰਗ ਡੇਲ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।