20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਗੁੱਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/>

ਗੁੱਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਸਮਾਗਮ ਦੀ ਸ਼ਮ੍ਹਾ ਰੌਸ਼ਨ ਕਰਕੇ ਸ਼ੁਰੂਆਤ ਕਰਦੇ ਪ੍ਰੋ. ਸ਼ਰਨਜੀਤ ਕੌਰ, ਡਾ: ਸ.ਪ. ਸਿੰਘ ਤੇ ਹੋਰ ਪ੍ਰਬੰਧਕ | ਅਜੀਤ ਤਸਵੀਰ <br/> 25-01-2026
ਲੁਧਿਆਣਾ, 24 ਜਨਵਰੀ (ਜਤਿੰਦਰ ਭੰਬੀ)-ਗੁੱਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਦੀ ਸਰਪ੍ਰਸਤੀ ਹੇਠ ਗੁੱਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਉਤਸਵ ਦੀ ਸ਼ੁਰੂਆਤ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ | ਪ੍ਰੋ. ਸ਼ਰਨਜੀਤ ਕੌਰ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਅਤੇ ਸਭਿਆਚਾਰਕ ਗਤੀਵਿਧੀਆਂ ਦੇ ਡੀਨ ਨੇ ਸਾਰਿਆਂ ਨੂੰ ਰਸਮੀ ਤੌਰ 'ਤੇ 'ਜੀ ਆਇਆਂ' ਕਿਹਾ | ਉਨ੍ਹਾਂ ਬਸੰਤ ਰੁੱਤ ਦੀ ਆਮਦ ਨਾਲ ਜੁੜੀ ਸਾਡੀ ਸਮਾਜ ਸਭਿਆਚਾਰਕ ਵਿਰਾਸਤ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ | ਕਾਲਜ ਦੇ ਪਿ੍ੰਸੀਪਲ ਪ੍ਰੋ: ਰਜਿੰਦਰ ਕੌਰ ਮਲਹੋਤਰਾ ਨੇ ਬਸੰਤ ਰੁੱਤ ਦੇ ਵੇਦਾਂ ਤੇ ਗ੍ਰੰਥਾਂ ਵਿਚ ਜ਼ਿਕਰ ਬਾਰੇ ਦੱਸਿਆ | ਇਸ ਮੌਕੇ 'ਤੇ ਡਾ. ਸ.ਪ. ਸਿੰਘ ਗੁੱਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਅਤੇ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਨੇ ਸਭ ਨੂੰ ਬਸੰਤ ਪੰਚਮੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਦਾ ਹਰ ਤਿਉਹਾਰ ਸਾਨੂੰ ਸਾਡੇ ਇਤਿਹਾਸ ਤੇ ਸਭਿਆਚਾਰ ਦੇ ਨਾਇਕਾਂ/ਲੋਕ ਨਾਇਕਾਂ ਦੇ ਪਾਏ ਪੂਰਨਿਆਂ ਤੋਂ ਜਾਣੂ ਕਰਵਾਉਂਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਵਿਚ ਆਪਣੇ ਲਕਸ਼ ਨਿਰਧਾਰਿਤ ਕਰਨ ਤੇ ਉਨ੍ਹਾਂ ਦੀ ਪ੍ਰਾਪਤੀ ਲਈ ਲਗਾਤਾਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਹਰਸ਼ਰਨ ਸਿੰਘ ਨਰੂਲਾ ਆਨਰੇਰੀ ਜਰਨਲ ਸਕੱਤਰ ਗੁੱਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਅਤੇ ਵਾਈਸ ਪੈ੍ਰਜ਼ੀਡੈਂਟ ਕੁਲਜੀਤ ਸਿੰਘ ਅਤੇ ਕੌਂਸਲ ਦੇ ਮੈਂਬਰ ਹਰਦੀਪ ਸਿੰਘ, ਪਿ੍ੰ. ਸ਼ਿਖਾ ਸਹਿਜਪਾਲ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਕਾਲਜ ਦੇ ਵਿਦਿਆਰਥੀਆਂ ਨੇ ਗਾਇਕੀ ਅਤੇ ਲੋਕ ਨਾਚ, ਗਿੱਧੇ ਭੰਗੜੇ ਰਾਹੀਂ ਸਭ ਦਾ ਮਨੋਰੰਜਨ ਕੀਤਾ | ਕਾਲਜ ਦੇ ਸਾਬਕਾ ਵਿਦਿਆਰਥੀ ਆਦੇਸ਼ ਨੇ ਆਪਣੀ ਗਾਇਕੀ ਨਾਲ ਸਭ ਦਾ ਮਨ ਮੋਹ ਲਿਆ | ਡਾ. ਦਲੀਪ ਸਿੰਘ ਮੁਖੀ ਹਿੰਦੀ ਵਿਭਾਗ ਨੇ ਪ੍ਰੋਗਰਾਮ ਦੇ ਅਖੀਰ 'ਤੇ ਸਭ ਦਾ ਰਸਮੀ ਤੌਰ 'ਤੇ ਧੰਨਵਾਦ ਕੀਤਾ |

ਪਿਛਲੀ ਖ਼ਬਰ ਫੋਰਟਿਸ ਹਸਪਤਾਲ ਲੁਧਿਆਣਾ ਨੇ ਦੁਨੀਆ ਦੇ ਸਭ ਤੋਂ ਐਡਵਾਂਸਡ ਰੋਬੋਟਿਕ ਸਰਜਰੀ ਪ੍ਰਣਾਲੀਆਂ 'ਚੋਂ ਇਕ ਦੀ ਕੀਤੀ ਸ਼ੁਰੂਆਤ... ਅਗਲੀ ਖ਼ਬਰ ਡਾ. ਏ. ਐਸ. ਪਾਸੀ ਦੁਬਈ ਵਿਚ ਨਵੀਨਤਮ ਤਕਨੀਕ ਲਈ ਗਲੋਬਲ ਗੋਡੇ ਸੰਮੇਲਨ 'ਚ ਹੋਏ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।