20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਭੰਗੂ ਪਰਿਵਾਰ ਵਲੋਂ ਕਰਵਾਏ ਧਾਰਮਿਕ ਸਮਾਗਮ ਦੌਰਾਨ ਲੋੜਵੰਦਾਂ ਨੂੰ ਗਰਮ ਕੰਬਲ ਵੰਡੇ <br/>

ਭੰਗੂ ਪਰਿਵਾਰ ਵਲੋਂ ਕਰਵਾਏ ਧਾਰਮਿਕ ਸਮਾਗਮ ਦੌਰਾਨ ਲੋੜਵੰਦਾਂ ਨੂੰ ਕੰਬਲ ਵੰਡਣ ਸਮੇਂ ਸੀਨੀਅਰ ਅਕਾਲੀ ਆਗੂ ਕਮਲ ਚੇਤਲੀ, ਮੈਨੇਜਰ ਗੁਰਚਰਨ ਸਿੰਘ ਪੁਰਬਾ, ਦਿਲਬਾਗ ਸਿੰਘ ਭੰਗੂ, ਅਮਨਦੀਪ ਸਿੰਘ ਭੰਗੂ ਅਤੇ ਹੋਰ ਪਰਿਵਾਰਕ ਮੈਂਬਰ | ਤਸਵੀਰ-ਮਨਜੀਤ ਸਿੰਘ ਦੁੱਗਰੀ | <br/> 25-01-2026
ਇਆਲੀ/ਥਰੀਕੇ, 24 ਜਨਵਰੀ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਅਧੀਨ ਆਉਂਦੇ ਛੇਵੀਂ ਪਾਤਸ਼ਾਹੀ ਸ਼੍ਰੀ ਗੁਰੂ ਹਰਗੋਬਿੰਦ ਜੀ ਦੇ ਚਰਨ ਛੋਹ ਪ੍ਰਾਪਤ ਪਿੰਡ ਇਆਲੀ ਕਲਾਂ ਸਥਿਤ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਭੰਗੂ ਪਰਿਵਾਰ ਵਲੋਂ ਮਾਘ ਮਹੀਨੇ ਨੂੰ ਮੁੱਖ ਰੱਖਦਿਆਂ ਪਰਸੋਂ ਰੋਜ਼ ਤੋਂ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਵਲੋਂ ਪਰਿਵਾਰਕ ਸੁੱਖ ਸ਼ਾਂਤੀ, ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕਰਨ ਉਪਰੰਤ ਸੰਗਤ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ ਸਰਵਣ ਕਰਵਾਇਆ | ਇਸ ਮੌਕੇ ਕਰਵਾਏ ਇਸ ਧਾਰਮਿਕ ਸਮਾਗਮ ਦੌਰਾਨ ਭੰਗੂ ਪਰਿਵਾਰ ਵਲੋਂ ਸਰਦੀ ਦੀ ਆਮਦ ਨੂੰ ਦੇਖਦਿਆਂ ਲੋੜਵੰਦਾਂ ਨੂੰ ਗਰਮ ਕੰਬਲ ਵੰਡੇ ਗਏ, ਜਿਸ ਦੌਰਾਨ ਸੀਨੀਅਰ ਅਕਾਲੀ ਆਗੂ ਕਮਲ ਚੇਤਲੀ ਨੇ ਸ਼ਮੂਲੀਅਤ ਕਰਦਿਆਂ ਜਿੱਥੇ ਦਿਲਬਾਗ ਸਿੰਘ ਭੰਗੂ ਗਰਨੂਰ ਡਿਪਾਰਟਮੈਂਟ ਸਟੋਰ, ਅਮਨਦੀਪ ਸਿੰਘ ਭੰਗੂ, ਗਰਨੂਰ ਸਿੰਘ ਭੰਗੂ, ਹਰਲੀਨ ਕੌਰ ਭੰਗੂ ਕੈਨੇਡਾ ਵਲੋਂ ਕੀਤੇ ਇਸ ਸੇਵਾ ਦੇ ਕਾਰਜ ਦੀ ਸ਼ਲਾਘਾ ਕਰਦਿਆਂ ਭੰਗੂ ਪਰਿਵਾਰ ਦੀ ਚੜ੍ਹਦੀ ਕਲਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਧੀ ਹਰਲੀਨ ਕੌਰ ਭੰਗੂ ਨੂੰ ਕੌਮੀ ਬਾਲੜੀ ਦਿਵਸ 'ਤੇ ਮੁਬਾਰਕਬਾਦ ਵੀ ਦਿੱਤੀ |

ਪਿਛਲੀ ਖ਼ਬਰ ਮੰਤਰੀ ਮੁੰਡੀਆਂ ਦੇ ਯਤਨਾਂ ਸਦਕਾ ਦਰਸ਼ਨ ਮਾਹਲਾ ਨੇ ਖੇਡ ਗਰਾਊਾਡ ਬਣਾਉਣ ਦਾ ਕੰਮ ਕਰਵਾਇਆ ਸ਼ੁਰੂ <br/> ਅਗਲੀ ਖ਼ਬਰ ਇੰਸਟੀਚਿਊਟ ਆਫ ਨਰਸਿੰਗ ਐਜੂਕੇਸ਼ਨ, ਜੀ. ਟੀ. ਬੀ. ਐੱਚ ਵਿਖੇ 'ਨਰਸਿੰਗ 'ਚ ਨੇਤਰਤਵ ਅਤੇ ਮਾਰਗ ਦਰਸ਼ਨ' ਵਿਸ਼ੇ 'ਤੇ ਵਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।