21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਗੈਂਗਸਟਰਾਂ ਦੀ ਮਦਦ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਪੁਲਿਸ ਕਮਿਸ਼ਨਰ <br/>

ਗੈਂਗਸਟਰਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਛਾਪਾਮਾਰੀ ਦÏਰਾਨ ਪੁਲਿਸ ਅਧਿਕਾਰੀ ਲੋਕਾਂ ਨਾਲ ਗੱਲਬਾਤ ਕਰਨ ਸਮੇਂ | ਅਜੀਤ ਤਸਵੀਰ <br/> 25-01-2026
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਗੈਂਗਸਟਰਾਂ ਨਾਲ ਸਬੰਧ ਅਤੇ ਉਨ੍ਹਾਂ ਦੀ ਮਦਦ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਛਾਪਾਮਾਰੀ ਕੀਤੀ ਗਈ ਹੈ ਅਤੇ ਇਸ ਦÏਰਾਨ 200 ਤੋਂ ਵੱਧ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਕੇ ਪੁੱਛ ਪੜਤਾਲ ਕੀਤੀ ਹੈ | ਕਈਆਂ ਪਾਸੋਂ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਮਿਲੀਆਂ ਹਦਾਇਤਾਂ ਅਨੁਸਾਰ ਇਹ ਕਾਰਵਾਈ ਆਉਂਦੇ ਦਿਨਾਂ ਵਿਚ ਵੀ ਜਾਰੀ ਰਹੇਗੀ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਅਜਿਹੇ ਕਿਸੇ ਵੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਜੋ ਕਿ ਅਪਰਾਧੀਆਂ ਦੀ ਮਦਦ ਅਤੇ ਉਨ੍ਹਾਂ ਨਾਲ ਸੰਬੰਧ ਰੱਖਦੇ ਹਨ | ਉਨ੍ਹਾਂ ਦੱਸਿਆ ਕਿ ਇਸ ਲਈ ਪੁਲਿਸ ਦੀਆਂ 50 ਟੀਮਾਂ ਬਣਾਈਆਂ ਗਈਆਂ ਹਨ ਅਤੇ ਇਹਨਾਂ ਵਿਚ 400 ਦੇ ਕਰੀਬ ਪੁਲਿਸ ਮੁਲਾਜ਼ਮ ਸ਼ਾਮਿਲ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪੁਲਿਸ ਟੀਮਾਂ ਨੇ ਕਿਰਾਏਦਾਰਾਂ ਦੀ ਵਿਸਤਰਿਤ ਤਸਦੀਕ ਕੀਤੀ, ਪਛਾਣ ਦਸਤਾਵੇਜ਼ਾਂ ਦੀ ਜਾਂਚ ਕੀਤੀ ਅਤੇ ਸੰਬੰਧਿਤ ਥਾਣਿਆਂ ਰਾਹੀਂ ਪਿਛੋਕੜ ਦੀ ਪੜਤਾਲ ਕੀਤੀ¢ ਆਮ ਲੋਕਾਂ ਨੂੰ ਵੀ ਜਾਗਰੂਕ ਕੀਤਾ ਗਿਆ ਅਤੇ ਅਪੀਲ ਕੀਤੀ ਗਈ ਕਿ ਕਿਸੇ ਵੀ ਸਥਿਤੀ ਵਿਚ ਅਪਰਾਧੀਆਂ ਨੂੰ ਪਨਾਹ ਜਾਂ ਮਦਦ ਨਾ ਦਿੱਤੀ ਜਾਵੇੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੰਮ ਵਿਚ ਪੁਲਿਸ ਦਾ ਸਾਥ ਦੇਣ ਤਾਂ ਜੋ ਗੈਂਗਸਟਰਾਂ ਦੀਆਂ ਕਾਰਵਾਈਆਂ 'ਤੇ ਠੱਲ੍ਹ ਪਾਈ ਜਾ ਸਕੇ

ਪਿਛਲੀ ਖ਼ਬਰ ਕਮਲਾ ਲੋਹਟੀਆ ਐਸ. ਡੀ. ਕਾਲਜ ਵਿਖੇ 'ਬਸੰਤ ਪੰਚਮੀ' ਮਨਾਈ <br/> ਅਗਲੀ ਖ਼ਬਰ ਹੀਰੋ ਸਾਈਕਲ ਦੇ ਸੀ. ਈ. ਓ. ਆਦਿੱਤਿਆ ਮੁੰਜਾਲ ਨੇ ਕੀਤਾ ਉਦਯੋਗਿਕ ਸੰਸਥਾ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।