09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਹੈਰੋਇਨ ਸਮੇਤ ਨਸ਼ਾ ਤਸਕਰ ਗਿ੍ਫ਼ਤਾਰ <br/>

ਅਜੀਤ ਡੈਸਕ 31-01-2026
ਲੁਧਿਆਣਾ, 30 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਅਧੀਨ ਪੈਂਦੇ ਇਲਾਕੇ ਪਿੰਡ ਕਾਕੋਵਾਲ ਵਿਖੇ ਇਕ ਨਸ਼ਾ ਤਸਕਰ ਨੂੰ 60 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮੀਰ ਵਰਮਾ ਏ.ਡੀ.ਸੀ.ਪੀ-1 ਅਤੇ ਕਿੱਕਰ ਸਿੰਘ ਏ.ਸੀ.ਪੀ ਉਤਰੀ ਨੇ ਦੱਸਿਆ ਕਿ ਇੰਸਪੈਕਟਰ ਜਸਵੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਗਸ਼ਤ ਸਬੰਧੀ ਕਾਕੋਵਾਲ ਵਿਖੇ ਮੌਜੂਦ ਸੀ ਤਾਂ ਸਰਕਾਰੀ ਸਕੂਲ ਜਸਪਾਲ ਕਾਲੋਨੀ ਵਿਖੇ ਇਕ ਸ਼ੱਕੀ ਵਿਅਕਤੀ ਦਿਖਾਈ ਦਿੱਤਾ, ਜਦੋਂ ਪੁਲਿਸ ਨੇ ਉਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿਚੋਂ 60 ਗ੍ਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮ ਦੀ ਸ਼ਨਾਖ਼ਤ ਸੁਨੀਲ ਉਰਫ਼ ਟਿੰਡਾ ਵਜੋਂ ਹੋਈ ਹੈ | ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ | ਅਦਾਲਤ ਨੇ ਮੁਲਜ਼ਮ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ | ਪੁਲਿਸ ਰਿਮਾਂਡ ਦੌਰਾਨ ਮੁਲਜ਼ਮ ਪਾਸੋਂ ਡੁੰਘਾਈ ਨਾਲ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਜੇਲ੍ਹ ਵਿਚ ਰਿਸ਼ਤੇਦਾਰ ਨਾਲ ਮੁਲਾਕਾਤ ਕਰਨ ਆਈ ਔਰਤ ਪਾਸੋਂ ਨਸ਼ੀਲਾ ਪਾਊਡਰ ਬਰਾਮਦ ਅਗਲੀ ਖ਼ਬਰ ਜ਼ੀਰਾ-ਮੋਗਾ ਵਾਇਆ ਝਤਰਾ ਬਦ ਤੋਂ ਬਦਤਰ ਹੋ ਚੁੱਕੀ ਸੜਕ ਤੋਂ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।