08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਲੋਹਾਰਾ ਪੁਲ ਨੇੜੇ ਕਾਰ ਨੂੰ ਲੱਗੀ ਭਿਆਨਕ ਅੱਗ

ਅਜੀਤ ਡੈਸਕ 31-01-2026
ਲੁਧਿਆਣਾ, 30 ਜਨਵਰੀ (ਭੁਪਿੰਦਰ ਸਿੰਘ ਬੈਂਸ)-ਗਿੱਲ ਨਹਿਰ 'ਤੇ ਲੋਹਾਰ ਪੁਲ ਕੋਲ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਚੱਲਦੀ ਕਾਰ ਨੰੂ ਅਚਾਨਕ ਅੱਗ ਲੱਗ ਗਈ | ਅੱਗ ਦੀ ਚਪੇਟ ਵਿਚ ਆਕੇ ਕਾਰ ਕੁੱਝ ਹੀ ਸਮੇਂ ਵਿਚ ਪੂਰੀ ਤਰ੍ਹਾਂ ਸੜ ਗਈ | ਮੌਕੇ 'ਤੇ ਮੌਜੂਦ ਲੋਕਾਂ ਮੁਤਾਬਿਕ ਕਾਰ ਨੰੂ ਇਕ ਕਾਰ ਚਾਲਕ ਚਲਾ ਰਿਹਾ ਸੀ ਅਤੇ ਅੱਗੇ ਜਾ ਰਹੀ ਇਕ ਕਾਰ ਨਾਲ ਉਕਤ ਕਾਰ ਦੀ ਟੱਕਰ ਹੋ ਗਈ ਤੇ ਕਾਰ ਰੁਕ ਗਈ | ਟੱਕਰ ਮਗਰੋਂ ਕਾਰ ਦੇ ਬੋਨਟ ਵਿਚੋਂ ਅਚਾਨਕ ਧੂੰਆਂ ਅਤੇ ਅੱਗ ਦੀਆਂ ਲਪਟਾਂ ਨਿਕਲਣ ਲੱਗ ਪਈਆਂ | ਦੇਖਦੇ ਹੀ ਦੇਖਦੇ ਅੱਗ ਨੇ ਕਾਰ ਨੰੂ ਪੂਰੀ ਤਰ੍ਹਾਂ ਆਪਣੀ ਲਪੇਟ ਵਿਚ ਲੈ ਲਿਆ | ਲੋਕਾਂ ਅਨੁਸਾਰ ਬੋਨਟ ਵਿਚੋਂ ਅੱਗ ਨਿਕਲਦੀ ਦੇਖ ਕੇ ਕਾਰ ਚਾਲਕ ਤੁਰੰਤ ਗੱਡੀ ਤੋਂ ਬਾਹਰ ਨਿਕਲ ਆਇਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ | ਘਟਨਾ ਦੌਰਾਨ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ | ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਬਿ੍ਗੇਡ ਦਾ ਅਮਲਾ ਤੁਰੰਤ ਮੌਕੇ 'ਤੇ ਪਹੁੰਚਿਆ, ਪਰ ਉਸ ਸਮੇਂ ਤੱਕ ਅੱਗ ਆਪਣੇ ਆਪ ਹੀ ਬੱੁਝ ਚੁੱਕੀ ਸੀ ਅਤੇ ਕਾਰ ਪੂਰੀ ਤਰ੍ਹਾਂ ਸੜ ਚੁੱਕੀ ਸੀ | ਫਾਇਰ ਬਿ੍ਗੇਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ ਉਕਤ ਕਾਰ ਵਿਚ ਅੱਗ ਲੱਗਣ ਬਾਰੇ ਸੂਚਨਾ ਮਿਲੀ ਸੀ, ਜਿਸ ਉਪਰੰਤ ਅਮਲੇ ਨੰੂ ਤੁਰੰਤ ਮੌਕੇ 'ਤੇ ਭੇਜਿਆ ਗਿਆ | ਉਨ੍ਹਾਂ ਕਿਹਾ ਕਿ ਮੌਕੇ 'ਤੇ ਪਹੁੰਚਣ ਸਮੇਂ ਕਾਰ ਪੂਰੀ ਤਰ੍ਹਾਂ ਸੜ ਚੁੱਕੀ ਸੀ ਅਤੇ ਚਾਲਕ ਮੌਜੂਦ ਨਹੀਂ ਸੀ | ਓਧਰ ਪੁਲਿਸ ਵਲੋਂ ਵੀ ਮੌਕੇ 'ਤੇ ਪਹੁੰਚ ਕੇ ਘਟਨਾ ਥਾਂ ਦਾ ਮੁਆਇਨਾ ਕੀਤਾ ਗਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਪੁਲਿਸ ਵਲੋਂ ਫ਼ਰਾਰ ਕਾਰ ਚਾਲਕ ਦੀ ਪਛਾਣ ਕਰਨ ਅਤੇ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਦੋ ਦੁਕਾਨਾਂ ਦੇ ਤਾਲੇ ਤੋੜ ਕੇ ਲੱਖਾਂ ਦੀ ਨਕਦੀ ਚੋਰੀ ਅਗਲੀ ਖ਼ਬਰ ਟੈਕਸੀ ਚਾਲਕ 'ਤੇ ਪੁਲਿਸ ਦੇ ਅੰਨ੍ਹਾ ਤਸ਼ੱਦਦ ਕਰਨ ਦੇ ਮਾਮਲੇ 'ਚ ਲੋਕਾਂ ਵਲੋਂ ਮੁੱਖ ਚੌਕ 'ਤੇ ਜ਼ੋਰਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।