08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਦੋ ਦੁਕਾਨਾਂ ਦੇ ਤਾਲੇ ਤੋੜ ਕੇ ਲੱਖਾਂ ਦੀ ਨਕਦੀ ਚੋਰੀ

ਅਜੀਤ ਡੈਸਕ 31-01-2026

ਸ਼ਹਿਰ ਦੇ ਪਾਸ਼ ਇਲਾਕੇ ਮਾਡਲ ਟਾਊਨ 'ਚ ਦਿੱਤਾ ਚੋਰਾਂ ਨੇ ਵਾਰਦਾਤਾਂ ਨੂੰ ਅੰਜਾਮ
ਲੁਧਿਆਣਾ, 30 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਇਲਾਕੇ ਵਿਚ ਚੋਰਾਂ ਵਲੋਂ ਬੀਤੀ ਰਾਤ ਦੋ ਦੁਕਾਨਾਂ ਦੇ ਤਾਲੇ ਤੋੜ ਕੇ ਲੱਖਾਂ ਇਹ ਨਗਦੀ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਗਿਆ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਸ਼ਹਿਰ ਦੀ ਮਸ਼ਹੂਰ ਮਿਠਿਆਈਆਂ ਦੀ ਦੁਕਾਨ ਲਾਇਲਪੁਰ ਸਵੀਟਸ ਦਾ ਸ਼ਟਰ ਤੋੜ ਕੇ ਚੋਰਾਂ ਵਲੋਂ ਉੱਥੇ ਪਈ 20 ਹਜ਼ਾਰ ਦੀ ਨਗਦੀ ਚੋਰੀ ਕਰ ਲਈ | ਚੋਰ ਤੜਕੇ ਦੁਕਾਨ 'ਤੇ ਆਏ ਅਤੇ ਸਭ ਤੋਂ ਪਹਿਲਾਂ ਉਨ੍ਹਾਂ ਨੇ ਸ਼ਟਰ ਤੋੜਿਆ ਅਤੇ ਉਸ ਤੋਂ ਬਾਅਦ ਸ਼ਟਰ ਦੇ ਅੱਗੇ ਲੱਗਿਆ ਸ਼ੀਸ਼ੇ ਦਾ ਦਰਵਾਜ਼ਾ ਵੀ ਤੋੜ ਦਿੱਤਾ | ਦਰਾਜ਼ ਵਿਚ ਪਈ 20 ਹਜ਼ਾਰ ਦੀ ਨਗਦੀ ਅਤੇ ਕੁੱਝ ਹੋਰ ਸਾਮਾਨ ਚੋਰੀ ਕਰਕੇ ਉਥੋਂ ਫ਼ਰਾਰ ਹੋ ਗਏ | ਇਕ ਹੋਰ ਅਜਿਹੀ ਵਾਰਦਾਤ ਵਿਚ ਇਸ ਘਟਨਾ ਤੋਂ ਥੋੜ੍ਹੀ ਦੂਰੀ 'ਤੇ ਬੇਕ ਫਰੈਸ਼ ਬੈਕਰੀ ਤੋਂ ਵੀ ਚੋਰਾਂ ਵਲੋਂ 90 ਹਜ਼ਾਰ ਦੀ ਨਗਦੀ ਚੋਰੀ ਕਰ ਲਈ ਗਈ | ਚੋਰਾਂ ਨੇ ਇੱਥੇ ਵੀ ਦੁਕਾਨ ਦਾ ਸ਼ਟਰ ਤੋੜਿਆ ਅਤੇ ਦੁਕਾਨ ਅੰਦਰ ਪਈ ਇਸ ਨਗਦੀ 'ਤੇ ਹੱਥ ਸਾਫ਼ ਕਰ ਦਿੱਤਾ | ਘਟਨਾ ਦਾ ਪਤਾ ਸਵੇਰੇ ਉਸ ਵਕਤ ਲੱਗਾ, ਜਦੋਂ ਮਾਲਕ ਦੁਕਾਨਾਂ 'ਤੇ ਆਏ | ਚੋਰਾਂ ਵਲੋਂ ਕੀਤੀ ਗਈ ਇਹ ਘਟਨਾ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰੇ ਵਿਚ ਕੈਦ ਹੋ ਗਈ, ਜਿੱਥੇ ਕਿ ਸਵੇਰੇ 4 ਵਜੇ ਦੇ ਕਰੀਬ ਦੋ ਚੋਰਾਂ ਵਲੋਂ ਇਹਨਾਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਹੈ | ਸੂਚਨਾ ਮਿਲਦੇ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ, ਪਰ ਦੇਰ ਸ਼ਾਮ ਤੱਕ ਇਸ ਸਬੰਧੀ ਕੋਈ ਵੀ ਕੇਸ ਦਰਜ ਨਹੀਂ ਕੀਤਾ ਗਿਆ ਸੀ | ਘਟਨਾਵਾਂ ਕਾਰਨ ਇਲਾਕੇ ਦੇ ਦੁਕਾਨਦਾਰਾਂ ਵਿਚ ਡਰ ਦਾ ਮਾਹੌਲ ਹੈ |

ਪਿਛਲੀ ਖ਼ਬਰ ਅੱਜ ਤੋਂ ਜ਼ਿਲ੍ਹੇ ਭਰ 'ਚ 15 ਥਾਵਾਂ 'ਤੇ ਲੱਗਣਗੇ ਮੁਫ਼ਤ ਆਯੁਸ਼ ਮੈਡੀਕਲ ਕੈਂਪ ਅਗਲੀ ਖ਼ਬਰ ਲੋਹਾਰਾ ਪੁਲ ਨੇੜੇ ਕਾਰ ਨੂੰ ਲੱਗੀ ਭਿਆਨਕ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।