08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਪੁੱਡਾ/ਗਲਾਡਾ ਦੇ ਡਿਫਾਲਟਰ ਅਲਾਟੀਆਂ ਲਈ ਇਕ ਹੋਰ ਸੁਨਹਿਰੀ ਮੌਕਾ

ਅਜੀਤ ਡੈਸਕ 31-01-2026
ਲੁਧਿਆਣਾ, 30 ਜਨਵਰੀ (ਜਸਵਿੰਦਰ ਸਿੰਘ)-ਜ਼ਿਲ੍ਹਾ ਗਲਾਡਾ ਅਫ਼ਸਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਪੁੱਡਾ/ਗਲਾਡਾ ਦੇ ਡਿਫਾਲਟਰ ਅਲਾਟੀਆਂ ਨੂੰ ਲਾਭ ਦੇਣ ਲਈ ਅਮਨੈਸਟੀ ਸਕੀਮ 2025 ਵਿਚ 31 ਮਾਰਚ, 2026 ਤੱਕ ਵਾਧਾ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਗਲਾਡਾ ਅਥਾਰਟੀ ਨਾਲ ਸਬੰਧਿਤ ਰਿਹਾਇਸ਼ੀ ਅਤੇ ਕਮਰਸ਼ੀਅਲ ਪਲਾਟਾਂ ਅਤੇ ਮਕਾਨਾਂ ਦੇ ਡਿਫਾਲਟਰ ਅਲਾਟੀ ਜੋ ਪਹਿਲਾਂ ਇਸ ਸਕੀਮ ਅਧੀਨ ਲਾਭ ਲੈਣ ਤੋਂ ਵਾਂਝੇ ਰਹਿ ਗਏ ਸਨ, ਲਈ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਦਾ ਮੁੜ ਇਕ ਹੋਰ ਸੁਨਹਿਰੀ ਮÏਕਾ ਹੈ¢ ਉਨ੍ਹਾਂ ਅੱਗੇ ਦੱਸਿਆ ਕਿ ਚਾਹਵਾਨ ਅਲਾਟੀ ਆਪਣੀ ਪ੍ਰਤੀ ਬੇਨਤੀ 31 ਮਾਰਚ, 2026 ਸ਼ਾਮ 5.00 ਵਜੇ ਤੱਕ ਗਲਾਡਾ ਦਫ਼ਤਰ ਵਿਖੇ ਜਮਾਂ ਕਰਵਾ ਸਕਦੇ ਹਨ | ਇਸ ਸਕੀਮ ਸਬੰਧੀ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਸੁਪਰਡੈਂਟ, ਜ਼ਿਲ੍ਹਾ ਦਫ਼ਤਰ, ਕਮਰਾ ਨੰਬਰ 111 ਅਤੇ 112 ਜ਼ਮੀਨੀ ਮੰਜ਼ਿਲ, ਗਲਾਡਾ, ਲੁਧਿਆਣਾ ਨਾਲ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9.00 ਤੋਂ ਸ਼ਾਮ 5.00 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ¢

ਪਿਛਲੀ ਖ਼ਬਰ ਨਸ਼ਾ ਕਰ ਰਹੀਆਂ ਦੋ ਲੜਕੀਆਂ ਗਿ੍ਫ਼ਤਾਰ ਅਗਲੀ ਖ਼ਬਰ ਵੇਅ ਅਹੈੱਡ ਇਮੀਗ੍ਰੇਸ਼ਨ ਕਾਰਪੋਰੇਟਿਵ ਪ੍ਰਾਈਵੇਟ ਲਿਮਿ. ਦਾ ਲਾਇਸੈਂਸ ਕੀਤਾ ਰੱਦ-ਵਧੀਕ ਜ਼ਿਲ੍ਹਾ ਮੈਜਿਸਟਰੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।