07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ

ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕਰਵਾਏ ਸਮਾਗਮ ਦੌਰਾਨ ਭਾਈ ਦਵਿੰਦਰ ਸਿੰਘ ਸੋਢੀ ਦੇ ਕੀਰਤਨੀ ਜਥੇ ਨੂੰ ਸਿਰੋਪਾਓ ਭੇਟ ਕਰਨ ਸਮੇਂ ਪ੍ਰਬੰਧਕ | ਅਜੀਤ ਤਸਵੀਰ <br/> 31-01-2026
ਲੁਧਿਆਣਾ, 30 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣਾ ਵਾਲਿਆਂ ਦੇ ਕੀਰਤਨੀ ਜਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ | ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਭਾਈ ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸੰਦੇਸ਼ ਵੀ ਦੇਂਦੀ ਹੈ¢ ਉਨ੍ਹਾਂ ਨੇ ਕਿਹਾ ਕਿ ਮÏਜੂਦਾ ਸਮੇਂ ਅੰਦਰ ਬਾਬਾ ਬੁੱਢਾ ਜੀ ਵਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜਜ਼ਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ | ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲਣ ਦੀ ਪੇ੍ਰਰਨਾ ਦਿੱਤੀ | ਸਮਾਗਮ ਦੀ ਸਮਾਪਤੀ ਮÏਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਕੀਰਤਨੀ ਜਥੇ ਦੇ ਮੈਂਬਰਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ¢ ਕੀਰਤਨ ਸਮਾਗਮ ਅੰਦਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ, ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ ਰਜਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਇੰਦਰਬੀਰ ਸਿੰਘ ਬੱਤਰਾ , ਸੁਰਿੰਦਰਪਾਲ ਸਿੰਘ ਭੁਟੀਆਨੀ , ਰਣਜੀਤ ਸਿੰਘ ਖਾਲਸਾ, ਹਰਮੀਤ ਸਿੰਘ ਡੰਗ, ਗੁਰਦੀਪ ਸਿੰਘ ਡੀਮਾਰਟੇ, ਨਰਿੰਦਰਪਾਲ ਸਿੰਘ ਕਥੂਰੀਆ, ਅਵਤਾਰ ਸਿੰਘ ਬੀ.ਕੇ, ਪਰਮਜੀਤ ਸਿੰਘ ਸੇਠੀ, ਅਵਤਾਰ ਸਿੰਘ ਮਿੱਡਾ, ਮਨਮੋਹਨ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ¢

ਪਿਛਲੀ ਖ਼ਬਰ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸ਼ੋਭਾ ਯਾਤਰਾ ਅੱਜ <br/> ਅਗਲੀ ਖ਼ਬਰ ਨਸ਼ਾ ਕਰ ਰਹੀਆਂ ਦੋ ਲੜਕੀਆਂ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।