07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਮਾਂ ਪੁੱਤਰ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 31-01-2026
ਲੁਧਿਆਣਾ, 30 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਦਾਜ ਖਾਤਰ ਵਿਆਹੁਤਾ ਨੂੰ ਤੰਗ ਪਰੇਸ਼ਾਨ ਕਰਨ ਵਾਲੇ ਮਾਂ ਪੁੱਤਰ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਦੀਕਸ਼ਤਾ ਜੈਨ ਵਾਸੀ ਸਰਾਭਾ ਨਗਰ ਐਕਸਟੈਨਸ਼ਨ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਪੁੱਲਕੀਤ ਸਿੰਗਲਾ ਪਤੀ ਅਤੇ ਸਿੰਮੀ ਸਿੰਗਲਾ ਸੱਸ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਪੰਜ ਸਾਲ ਪਹਿਲਾਂ ਉਕਤ ਕਥਿਤ ਦੋਸ਼ੀ ਪੁਲਕੀਤ ਨਾਲ ਹੋਈ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਕਥਿਤ ਦੋਸ਼ੀਆਂ ਨੇ ਉਸ ਨੂੰ ਦਾਜ ਖਾਤਰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬਾਅਦ ਵਿਚ ਉਸ ਨੂੰ ਕੁੱਟ ਮਾਰ ਕੇ ਘਰੋਂ ਬਾਹਰ ਕੱਢ ਦਿੱਤਾ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਗਿਆ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |
ਸ਼ਿਕਾਇਤਕਰਤਾ ਨੇ ਦੱਸਿਆ ਕਿ ਵਿਆਹ ਸਮੇਂ ਉਸ ਦੇ ਮਾਪਿਆਂ ਨੇ ਉਸ ਨੂੰ 50 ਲੱਖ ਰੁਪਏ ਦੀ ਨਗਦੀ ਵੀ ਦਿੱਤੀ ਸੀ, ਪਰ ਕਥਿਤ ਦੋਸ਼ੀਆਂ ਦੀ ਦਾਜ ਦੀ ਉਹ ਭੁੱਖ ਨਾ ਮਿਟੀ ਅਤੇ ਉਹ ਲਗਾਤਾਰ ਉਸ ਨੂੰ ਤੰਗ ਪਰੇਸ਼ਾਨ ਕਰਦੇ ਰਹੇ | ਪੁਲਿਸ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਲੱਖਾਂ ਦੀ ਰਕਮ ਨੂੰ ਖ਼ੁਰਦ-ਬੁਰਦ ਕਰਨ ਵਾਲੇ ਵੇਰਕਾ ਮਿਲਕ ਪਲਾਂਟ ਦੇ ਮੁਲਾਜ਼ਮ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਪੰਜਾਬ ਬਾਸਕਟਬਾਲ ਐਸੋਸੀਏਸ਼ਨ ਵਲੋਂ ਆਈ. ਐਸ. ਬਿੰਦਰਾ ਆਈ. ਏ. ਐਸ. ਨੂੰ ਸ਼ਰਧਾਂਜਲੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।