07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਲੱਖਾਂ ਦੀ ਰਕਮ ਨੂੰ ਖ਼ੁਰਦ-ਬੁਰਦ ਕਰਨ ਵਾਲੇ ਵੇਰਕਾ ਮਿਲਕ ਪਲਾਂਟ ਦੇ ਮੁਲਾਜ਼ਮ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 31-01-2026
ਲੁਧਿਆਣਾ, 30 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵੇਰਕਾ ਮਿਲਕ ਪਲਾਂਟ ਦੀ ਲੱਖਾਂ ਰੁਪਏ ਦੀ ਰਕਮ ਨੂੰ ਖ਼ੁਰਦ-ਬੁਰਦ ਕਰਨ ਵਾਲੇ ਪਲਾਂਟ ਦੇ ਮੁਲਾਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਜਨਰਲ ਮੈਨੇਜਰ ਮਿਲਕ ਪਲਾਂਟ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪਲਾਂਟ ਦੇ ਮੁਲਾਜ਼ਮ ਰਜਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਮਾਣਕਵਾਲ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਵੇਰਕਾ ਮਿਲਕ ਪਲਾਂਟ ਦੇ ਮਾਰਕੀਟਿੰਗ ਮੈਨੇਜਰ ਭਾਰਤ ਭੂਸ਼ਨ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਵੇਰਕਾ ਮਿਲਕ ਪਲਾਂਟ ਫ਼ਿਰੋਜ਼ਪੁਰ ਰੋਡ 'ਤੇ ਮਿਲਕ ਬਾਰ ਵਿਖੇ ਤੈਨਾਤ ਸੀ, ਜਿੱਥੇ ਕਿ ਵੇਰਕਾ ਮਿਲਕ ਪਲਾਂਟ ਵਿਚ ਬਣੀਆਂ ਚੀਜ਼ਾਂ ਦੀ ਖ਼ਰੀਦ ਹੁੰਦੀ ਸੀ | ਉਨ੍ਹਾਂ ਦੱਸਿਆ ਕਿ ਉਕਤ ਕਥਿਤ ਦੋਸ਼ੀ ਵਲੋਂ ਇਹ ਸਾਰੀਆਂ ਚੀਜ਼ਾਂ ਵੇਚ ਕੇ 8 ਲੱਖ 62, ਹਜ਼ਾਰ 849 ਦੀ ਰਕਮ ਪਲਾਂਟ ਵਿਚ ਜਮਾ ਨਹੀਂ ਕਰਵਾਈ ਅਤੇ ਬਾਅਦ ਵਿਚ ਉਥੋਂ ਫ਼ਰਾਰ ਹੋ ਗਿਆ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਅਧਿਕਾਰੀਆਂ ਵਲੋਂ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਹੋਇਆਂ ਉਚ ਪੱਧਰੀ ਜਾਂਚ ਦੇ ਹੁਕਮ ਦਿੱਤੇ | ਜਾਂਚ ਉਪਰੰਤ ਪੁਲਿਸ ਵਲੋਂ ਪਰ ਕੇਸ ਦਰਜ ਕਰ ਲਿਆ ਗਿਆ, ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਐਚ. ਵੀ. ਐਮ. ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਦੀ ਬਰਸੀ 'ਤੇ ਸ਼ਰਧਾਂਜਲੀ ਕੀਤੀ ਭੇਟ <br/> ਅਗਲੀ ਖ਼ਬਰ ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਮਾਂ ਪੁੱਤਰ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।