06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਪਵਨ ਦੀਵਾਨ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਦਿੱਤੀ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ <br/>

ਸਰਾਭਾ ਨਗਰ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 78ਵੀਂ ਬਰਸੀ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦੇ ਲੁਧਿਆਣਾ ਸ਼ਹਿਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਤੇ ਹੋਰ | ਅਜੀਤ ਤਸਵੀਰ <br/> 31-01-2026
ਲੁਧਿਆਣਾ, 30 ਜਨਵਰੀ (ਜਤਿੰਦਰ ਭੰਬੀ)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 78ਵੀਂ ਬਰਸੀ ਮੌਕੇ ਕਾਂਗਰਸ ਪਾਰਟੀ ਵਲੋਂ ਸਥਾਨਕ ਸਰਾਭਾ ਨਗਰ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਲੁਧਿਆਣਾ ਸ਼ਹਿਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਮਹਾਤਮਾ ਗਾਂਧੀ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਪਵਨ ਦੀਵਾਨ ਨੇ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਅਹਿੰਸਾ, ਆਪਸੀ ਭਾਈਚਾਰੇ, ਨਿਆਂ ਅਤੇ ਸ਼ਾਂਤੀ ਦੇ ਵਿਚਾਰ ਅੱਜ ਵੀ ਦੇਸ਼ ਲਈ ਪ੍ਰੇਰਨਾ ਦੇ ਸਰੋਤ ਹਨ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਵੀ ਮਾਰਗ ਦਿਖਾਉਂਦੇ ਰਹਿਣਗੇ | ਉਨ੍ਹਾਂ ਦੀ ਵਿਚਾਰਧਾਰਾ ਅਤੇ ਆਦਰਸ਼ਾਂ ਉੱਪਰ ਚੱਲਣਾ ਹੀ ਮਹਾਤਮਾ ਗਾਂਧੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ | ਇਸ ਮਾਰਗ ਉੱਪਰ ਚੱਲ ਕੇ ਹੀ ਅਸੀਂ ਦੇਸ਼ ਅਤੇ ਸਮਾਜ ਨੂੰ ਬਿਹਤਰ ਦਿਸ਼ਾ ਦੇ ਸਕਦੇ ਹਾਂ | ਉਨ੍ਹਾਂ ਦੁੱਖ ਪ੍ਰਗਟਾਇਆ ਕਿ ਦੇਸ਼ ਦੇ ਕਰੋੜਾਂ ਲੋਕਾਂ ਨੂੰ ਰੁਜ਼ਗਾਰ ਦੇਣ ਵਾਲੀ ਸਕੀਮ ਮਨਰੇਗਾ ਨੂੰ ਕੇਂਦਰ ਦੀ ਭਾਜਪਾ ਅਗਵਾਈ ਵਾਲੀ ਸਰਕਾਰ ਵਲੋਂ ਖਤਮ ਕਰਕੇ ਮਹਾਤਮਾ ਗਾਂਧੀ ਦੇ ਵਿਚਾਰਾਂ ਨੂੰ ਸਭ ਤੋਂ ਵੱਡੀ ਠੇਸ ਪਹੁੰਚਾਈ ਗਈ ਹੈ | ਉਨ੍ਹਾਂ ਕੇਂਦਰ ਸਰਕਾਰ ਤੋਂ ਮੁੜ ਤੋਂ ਇਹ ਸਕੀਮ ਸ਼ੁਰੂ ਕੀਤੇ ਜਾਣ ਦੀ ਮੰਗ ਕੀਤੀ | ਇਸ ਮੌਕੇ ਇੰਦਰਜੀਤ ਕਪੂਰ, ਰੋਹਿਤ ਪਾਹਵਾ, ਜਸਵਿੰਦਰ ਓਸਾਹਨ, ਦੀਪਕ ਹੰਸ, ਹਰਭਗਤ ਸਿੰਘ ਗਰੇਵਾਲ, ਪ੍ਰਭਜੋਤ ਸਿੰਘ, ਨਿਰਭੈ ਸਿੰਘ ਰੰਗੂਵਾਲ, ਦੀਪਕ ਸ਼ਰਮਾ, ਰਜਨੀਸ਼ ਸਿੰਗਲਾ, ਪੁਲਕਿਤ ਚੌਧਰੀ, ਦਿਨੇਸ਼ ਸ਼ਰਮਾ, ਅਜੈ ਗੁਪਤਾ, ਵਰੂਨ ਸ਼ਰਮਾ, ਨਿਵੇਸ਼ ਵਾਸਨ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਵਿਸ਼ੇਸ਼ ਕਥਾ ਤੇ ਕੀਰਤਨ ਸਮਾਗਮ <br/> ਅਗਲੀ ਖ਼ਬਰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਪੁਰਬ ਸਬੰਧੀ ਕੱਢੀ 10ਵੀਂ ਪ੍ਰਭਾਤ ਫੇਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।