27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਮਹਿਲਾ ਵਕੀਲ ਦੀ ਖੁਦਕੁਸ਼ੀ ਦੇ ਮਾਮਲੇ ਵਿਚ ਨੌਜਵਾਨ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 01-02-2026
ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਮਹਿਲਾ ਵਕੀਲ ਵਲੋਂ ਬੀਤੇ ਦਿਨ ਕੀਤੀ ਖੁਦਕੁਸ਼ੀ ਦੇ ਮਾਮਲੇ ਵਿਚ ਪੁਲਿਸ ਨੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਵਕੀਲ ਦਿਲਜੋਤ ਸ਼ਰਮਾ ਦੀ ਮਾਂ ਵੀਰਪਾਲ ਕੌਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਮਾਨਸਾ ਦੇ ਰਹਿਣ ਵਾਲੇ ਜਗਦੀਸ਼ ਸਿੰਘ ਪੁੱਤਰ ਦਰਸ਼ਨ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਉਸ ਦੀ ਲੜਕੀ ਨੂੰ ਤੰਗ ਕਰ ਰਿਹਾ ਸੀ, ਜਿਸ ਕਾਰਨ ਉਸ ਦੀ ਲੜਕੀ ਪਰੇਸ਼ਾਨ ਸੀ | ਇਸ ਪਰੇਸ਼ਾਨੀ ਕਾਰਨ ਹੀ ਲੜਕੀ ਵਲੋਂ ਬੀਤੇ ਦਿਨ ਆਪਣੇ ਘਰ ਵਿਚ ਹੀ ਖੁਦਕੁਸ਼ੀ ਕਰ ਲਈ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਸਨ | ਪਹਿਲਾਂ ਪੁਲਿਸ ਵਲੋਂ ਇਸ ਸਬੰਧ ਨੂੰ ਕੁਦਰਤੀ ਮੌਤ ਦੱਸ ਕੇ ਕਾਰਵਾਈ ਕੀਤੀ ਗਈ ਸੀ, ਪਰ ਹੁਣ ਪੁਲਿਸ ਵਲੋਂ ਇਸ ਮਾਮਲੇ ਵਿਚ ਉਕਤ ਕਥਿਤ ਦੋਸ਼ੀ ਉੱਤੇ ਕੇਸ ਦਰਜ ਕਰ ਲਿਆ ਗਿਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਦੋ ਮੋਟਰਸਾਈਕਲਾਂ ਅਤੇ 10 ਮੋਬਾਈਲਾਂ ਸਮੇਤ ਕਾਬੂ <br/> ਅਗਲੀ ਖ਼ਬਰ ਸਿੱਖਿਆ ਪ੍ਰਣਾਲੀ ਲਈ ਬਜਟ ਦਾ 10 ਪ੍ਰਤੀਸ਼ਤ ਹਿੱਸਾ ਹੋਣਾ ਚਾਹੀਦਾ-ਹਰਜੋਤ ਬੈਂਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।