27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਘਰ ਦੇ ਤਾਲੇ ਤੋੜ ਕੇ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

ਅਜੀਤ ਡੈਸਕ 01-02-2026
ਲੁਧਿਆਣਾ, 31 ਜਨਵਰੀ (ਆਹੂਜਾ)-ਪਿੰਡ ਫੁੱਲਾਂਵਾਲ ਵਿਚ ਘਰ ਦੇ ਤਾਲੇ ਤੋੜ ਕੇ ਚੋਰਾਂ ਵਲੋਂ ਲੱਖਾਂ ਰੁਪਏ ਦੇ ਗਹਿਣੇ ਅਤੇ ਨਗਦੀ ਚੋਰੀ ਕਰ ਲਈ ਗਈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਏਤਿੰਦਰਜੀਤ ਸਿੰਘ ਪੁੱਤਰ ਸੰਤੋਖ ਸਿੰਘ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਚੋਰਾਂ ਵਲੋਂ ਉਸ ਦੇ ਘਰ ਦੇ ਤਾਲੇ ਤੋੜੇ ਅਤੇ ਘਰ ਵਿਚ ਪਈ 25000 ਦੀ ਨਗਦੀ ਅਤੇ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਚੋਰੀ ਕਰ ਲਏ ਤੇ ਫ਼ਰਾਰ ਹੋ ਗਏ | ਸ਼ਿਕਾਇਤਕਰਤਾ ਵਲੋਂ ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਚੋਰਾਂ ਦਾ ਸੁਰਾਗ ਨਹੀਂ ਲਗਾਇਆ ਜਾ ਸਕਿਆ ਹੈ | ਪੁਲਿਸ ਵਲੋਂ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ਼ ਵੀ ਕਬਜ਼ੇ ਵਿਚ ਲਈ ਤੇ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਸਤਿਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਕੱਢੀ ਵਿਸ਼ਾਲ ਸ਼ੋਭਾ ਯਾਤਰਾ ਦਾ ਸਵਾਗਤ <br/> ਅਗਲੀ ਖ਼ਬਰ ਪੁਲਿਸ ਵਲੋਂ ਟੈਕਸੀ ਚਾਲਕ ਉਪਰ ਕੀਤੇ ਤਸ਼ੱਦਦ ਨੇ ਪੰਜਾਬ ਦੇ ਕਾਲੇ ਦੌਰ ਨੂੰ ਯਾਦ ਕਰਵਾਇਆ-ਖਹਿਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।