27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸਤਿਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਕੱਢੀ ਵਿਸ਼ਾਲ ਸ਼ੋਭਾ ਯਾਤਰਾ ਦਾ ਸਵਾਗਤ <br/>

ਸਤਿਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਮÏਕੇ ਸਜਾਈ ਵਿਸ਼ਾਲ ਸ਼ੋਭਾ ਯਾਤਰਾ ਦਾ ਡਾ. ਅੰਬੇਡਕਰ ਨਵਯੁਵਕ ਦਲ ਵਲੋਂ ਸਵਾਗਤ ਕਰਨ ਸਮੇਂ ਸੰਬੋਧਨ ਕਰਦੇ ਹੋਏ ਰਾਜੀਵ ਕੁਮਾਰ ਲਵਲੀ | ਤਸਵੀਰ-ਸੇਵਕ ਸਿੰਘ <br/> 01-02-2026
ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਤਿਗੁਰੂ ਰਵਿਦਾਸ ਮਹਾਰਾਜ ਦੇ 649ਵਾਂ ਪ੍ਰਕਾਸ਼ ਪੁਰਬ ਮÏਕੇ ਅੱਜ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਦਾ ਡਾ. ਅੰਬੇਡਕਰ ਨਵਯੁਵਕ ਦਲ ਵਲੋਂ ਸਥਾਨਕ ਫ਼ੀਲਡ ਗੰਜ ਨੇੜੇ ਸ਼ਰਧਾ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ¢ ਇਸ ਮÏਕੇ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ ਸੀ¢ ਇਸ ਦੌਰਾਨ ਸੰਬੋਧਨ ਕਰਦਿਆਂ ਰਾਜੀਵ ਕੁਮਾਰ ਲਵਲੀ ਨੇ ਕਿਹਾ ਕਿ ਡਾ. ਅੰਬੇਦਕਰ ਨਵਯੁਵਕ ਦਲ ਵਲੋਂ ਹਰ ਸਾਲ ਸਤਿਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮÏਕੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦਾ ਵੱਡੇ ਪੱਧਰ 'ਤੇ ਸਵਾਗਤ ਕੀਤਾ ਜਾਂਦਾ ਹੈ¢ ਲਵਲੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਬਾਬੂ ਜੀਤ ਕੁਮਾਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਮਨਾਉਣ ਦੀ ਸ਼ੁਰੂਆਤ ਕਰਵਾਈ ਗਈ ਸੀ ਅਤੇ ਉਸ ਕੋਸ਼ਿਸ਼ ਨੂੰ ਉਹ ਅੱਜ ਵੀ ਅੱਗੇ ਵਧਾਉਣ ਦੀ ਕੋਸ਼ਿਸ਼ ਕਰ ਰਹੇ ਹਨ ¢ ਜਿੱਥੇ ਹੋਰਨਾਂ ਤੋਂ ਇਲਾਵਾ, ਸ਼ੁਭਮ, ਐਡਵੋਕੇਟ ਇੰਦਰਜੀਤ ਸਿੰਘ, ਜਸਵੀਰ ਸਿੰਘ ਅਤੇ ਬੋਹੜ ਸਿੰਘ ਵੀ ਮÏਜੂਦ ਰਹੇ¢

ਪਿਛਲੀ ਖ਼ਬਰ ਸ਼ਹਿਰ ਦੇ ਵਕੀਲ ਦੀ ਵਧੀਕ ਸੈਸ਼ਨ ਜੱਜ ਵਜੋਂ ਹੋਈ ਨਿਯੁਕਤੀ, ਵਕੀਲ ਭਾਈਚਾਰੇ ਵਿਚ ਖ਼ੁਸ਼ੀ ਦਾ ਮਾਹੌਲ <br/> ਅਗਲੀ ਖ਼ਬਰ ਘਰ ਦੇ ਤਾਲੇ ਤੋੜ ਕੇ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।