28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਡਾਕਟਰ ਨਾਲ ਧੋਖਾਧੜੀ ਦੀ ਕੋਸ਼ਿਸ਼ ਕਰਨ ਵਾਲੇ ਮੁਲਾਜ਼ਮ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 01-02-2026
ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਡਾਕਟਰ ਨਾਲ ਲੱਖਾਂ ਦੀ ਧੋਖਾਧੜੀ ਦੀ ਕੋਸ਼ਿਸ਼ ਕਰਨ ਵਾਲੇ ਮੁਲਾਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਡਾਕਟਰ ਸ੍ਰੀਧਰ ਅਗਰਵਾਲ ਵਾਸੀ ਮੁਹਾਲੀ ਦੀ ਸ਼ਿਕਾਇਤ 'ਤੇ ਅਮਲ ਵਿੱਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਸੁਰਿੰਦਰ ਸਿੰਘ ਸੈਣੀ ਵਾਸੀ ਮੁੰਡੀਆਂ ਕਲਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸਦੇ ਜਮਾਲਪੁਰ ਸਥਿਤ ਕਲੀਨਿਕ ਵਿਚ ਕੰਮ ਕਰਦਾ ਸੀ ਅਤੇ ਬੀਤੇ ਦਿਨ ਕਥਿਤ ਦੋਸ਼ੀ ਵਲੋਂ ਉਸਦੀ ਚੈਕ ਬੁੱਕ ਚੋਰੀ ਕਰ ਲਈ ਅਤੇ ਉਸ ਵਿਚ 6 ਲੱਖ, 50 ਹਜ਼ਾਰ, 700 ਦੀ ਰਕਮ ਭਰ ਕੇ ਚੈਕ ਬੈਂਕ ਵਿਚ ਭੇਜ ਦਿੱਤਾ, ਪਰ ਖਾਤੇ ਵਿੱਚ ਪੈਸੇ ਨਾ ਹੋਣ ਕਾਰਨ ਚੈਕ ਫ਼ੇਲ੍ਹ ਹੋ ਗਿਆ | ਬੈਂਕ ਅਧਿਕਾਰੀਆਂ ਵਲੋਂ ਇਹ ਸਾਰਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਤਾਂ ਉਨ੍ਹਾਂ ਨੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ | ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਵੀ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢

ਪਿਛਲੀ ਖ਼ਬਰ ਫਰਨੀਚਰ ਵਪਾਰੀ ਤੋਂ ਦੋ ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਗੈਂਗਸਟਰ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਐਸ. ਪੀ. ਐਸ. ਹਸਪਤਾਲ ਦੇ ਡਾ. ਰਣਜੀਤ ਨੇ ਜ਼ੀਰੋ ਤਕਨੀਕ ਰਾਹੀਂ ਜੰਮੂ ਨਿਵਾਸੀ 83 ਸਾਲਾ ਮਹਿਲਾ ਦੇ ਬਦਲੇ ਦੋਵੇਂ ਗੋਡੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।