28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਨੌਜਵਾਨ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 01-02-2026
ਲੁਧਿਆਣਾ, 31 ਜਨਵਰੀ (ਆਹੂਜਾ)-ਪੁਲਿਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੰੁਚਾਉਣ ਦੇ ਮਾਮਲੇ ਵਿਚ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸ਼ਿਵ ਸੈਨਾ ਸਮਾਜਵਾਦੀ ਪੰਜਾਬ ਦੇ ਆਗੂ ਸੌਰਵ ਕੁਮਾਰ ਵਾਸੀ ਟੈਗੋਰ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਪ੍ਰਦੀਪ ਕੁਮਾਰ ਵਾਸੀ ਸ਼ੇਰਪੁਰ ਕਲਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨੇ ਹਿੰਦੂ ਦੇਵੀ ਦੇਵਤਿਆਂ ਦੀ ਤਸਵੀਰ ਵਾਲੀਆਂ ਟਾਈਲਾਂ ਕੱਟ ਕੇ ਆਪਣੇ ਘਰ ਦੀ ਦੀਵਾਰ 'ਤੇ ਲਗਾਈਆਂ ਹੋਈਆਂ ਹਨ, ਜਿਸ ਕਾਰਨ ਉਨ੍ਹਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ |

ਪਿਛਲੀ ਖ਼ਬਰ ਸੀਸੂ ਹਲਵਾਰਾ ਹਵਾਈ ਅੱਡੇ ਦੇ ਸੰਚਾਲਨ ਦਾ ਸਵਾਗਤ ਕਰਦਾ ਹੈ-ਆਹੂਜਾ, ਹਨੀ ਸੇਠੀ <br/> ਅਗਲੀ ਖ਼ਬਰ ਫਰਨੀਚਰ ਵਪਾਰੀ ਤੋਂ ਦੋ ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਗੈਂਗਸਟਰ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।