28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸੀਸੂ ਹਲਵਾਰਾ ਹਵਾਈ ਅੱਡੇ ਦੇ ਸੰਚਾਲਨ ਦਾ ਸਵਾਗਤ ਕਰਦਾ ਹੈ-ਆਹੂਜਾ, ਹਨੀ ਸੇਠੀ <br/>

ਅਜੀਤ ਡੈਸਕ 01-02-2026
ਲੁਧਿਆਣਾ, 31 ਜਨਵਰੀ (ਜਤਿੰਦਰ ਭੰਬੀ)- ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਨੇ ਹਲਵਾਰਾ ਹਵਾਈ ਅੱਡੇ ਦੇ ਉਦਘਾਟਨ 'ਤੇ ਸੰਤੁਸ਼ਟੀ ਪ੍ਰਗਟਾਈ ਅਤੇ ਧੰਨਵਾਦ ਕੀਤਾ | ਸੀਸੂ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਨੇ ਕਿਹਾ, ਸੀਸੂ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਹਲਵਾਰਾ ਹਵਾਈ ਅੱਡੇ ਦੇ ਸੰਚਾਲਨ ਦੀ ਜ਼ੋਰਦਾਰ ਵਕਾਲਤ ਕਰ ਰਿਹਾ ਹੈ ਅਤੇ ਸਾਡੇ ਨਿਰੰਤਰ ਯਤਨਾਂ ਨੂੰ ਬੂਰ ਪਿਆ ਹੈ | ਇਸ ਕਰਕੇ ਉਹ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦਾ ਦਿਲੋਂ ਧੰਨਵਾਦ ਕਰਦੇ ਹਨ | ਉਨ੍ਹਾਂ ਕਿਹਾ ਕਿ ਲੁਧਿਆਣਾ ਅਤੇ ਆਲ਼ੇ ਦੁਆਲੇ ਦੇ ਉਦਯੋਗਿਕ ਸਮੂਹਾਂ ਲਈ ਇਕ ਮਹੱਤਵਪੂਰਨ ਲੋੜ ਰਹੀ ਹੈ | ਇਹ ਹਵਾਈ ਅੱਡਾ ਵਪਾਰਕ ਗਤੀਸ਼ੀਲਤਾ ਨੂੰ ਮਹੱਤਵਪੂਰਨ ਰੂਪ ਵਿਚ ਵਧਾਏਗਾ, ਨਿਰਯਾਤ ਨੂੰ ਵਧਾਏਗਾ, ਅਤੇ ਰਾਸ਼ਟਰੀ ਅਤੇ ਵਿਸ਼ਵ ਵਪਾਰ ਨਕਸ਼ੇ 'ਤੇ ਪੰਜਾਬ ਦੀ ਸਥਿਤੀ ਨੂੰ ਮਜ਼ਬੂਤ ਕਰੇਗਾ | ਸੀਸੂ ਦੇ ਜਨਰਲ ਸਕੱਤਰ ਹਨੀ ਸੇਠੀ ਨੇ ਕਿਹਾ ਕਿ ਹਲਵਾਰਾ ਹਵਾਈ ਅੱਡੇ ਦਾ ਸੰਚਾਲਨ ਖੇਤਰ ਲਈ ਵਿਕਾਸ ਇੰਜਨ ਵਜੋਂ ਕੰਮ ਕਰੇਗਾ | ਇਹ ਨਵੇਂ ਨਿਵੇਸ਼ਕਾਂ ਨੂੰ ਆਕਰਸ਼ਿਤ ਕਰੇਗਾ, ਉਦਮਤਾ ਨੂੰ ਉਤਸ਼ਾਹਿਤ ਕਰੇਗਾ, ਸਥਾਨਕ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰੇਗਾ ਅਤੇ ਪੰਜਾਬ ਆਉਣ ਵਾਲੇ ਪ੍ਰਵਾਸੀ ਭਾਰਤੀਆਂ ਲਈ ਯਾਤਰਾ ਨੂੰ ਵਧੇਰੇ

ਪਿਛਲੀ ਖ਼ਬਰ ਸੰਤ ਆਲੋਵਾਲ ਨੇ ਸੰਤ ਬੱਗਾ ਸਿੰਘ ਦੀ ਬਰਸੀ ਮੌਕੇ ਕੀਤੀ ਸ਼ਿਰਕਤ <br/> ਅਗਲੀ ਖ਼ਬਰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਨੌਜਵਾਨ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।