30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਚਾਨਣ ਮੁਨਾਰਾ-ਬੈਂਸ <br/>

ਨਗਰ ਕੀਰਤਨ ਦੇ ਸਵਾਗਤ ਦੌਰਾਨ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਪ੍ਰਬੰਧਕ ਕਮੇਟੀ | ਤਸਵੀਰ-ਸੇਵਕ ਸਿੰਘ <br/> 01-02-2026
ਲੁਧਿਆਣਾ, 31 ਜਨਵਰੀ (ਜਤਿੰਦਰ ਭੰਬੀ)-ਪ੍ਰਬੰਧਕ ਕਮੇਟੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ, ਜਵੱਦੀ ਖੁਰਦ ਵਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਇਕ ਵਿਸ਼ਾਲ ਨਗਰ ਕੀਰਤਨ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਅਸ਼ੀਰਵਾਦ ਲੈਣ ਪਹੁੰਚੇ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਸੀਨੀਅਰ ਆਗੂ ਸਿਮਰਜੀਤ ਸਿੰਘ ਬੈਂਸ ਨੇ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ | ਪ੍ਰਬੰਧਕ ਕਮੇਟੀ ਵਲੋਂ ਸਿਮਰਜੀਤ ਸਿੰਘ ਬੈਂਸ ਦਾ ਉਚੇਚੇ ਤੌਰ 'ਤੇ ਸਨਮਾਨ ਕੀਤਾ ਗਿਆ | ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਮਨੁੱਖਤਾ ਨੂੰ ਬਰਾਬਰੀ, ਆਪਸੀ ਭਾਈਚਾਰੇ ਅਤੇ ਸੱਚ ਦੇ ਮਾਰਗ 'ਤੇ ਚੱਲਣ ਦਾ ਸੰਦੇਸ਼ ਦਿੰਦੀ ਹੈ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਿਰਥੀ ਸਿੰਘ, ਵਾਇਸ ਪ੍ਰਧਾਨ ਸੰਦੀਪ ਸਿੰਘ, ਦੇਸਰਾਜ ਸਿੰਘ, ਸਤਵੀਰ ਸਿੰਘ, ਪ੍ਰੀਤ ਸਿੰਘ, ਰਾਮ ਪ੍ਰਕਾਸ਼ ਟੋਨੀ, ਮੇਜਰ ਸਿੰਘ, ਸਵਰਨ ਸਿੰਘ, ਦਵਿੰਦਰ ਸਿੰਘ ਅਤੇ ਜਸਪ੍ਰੀਤ ਸਿੰਘ ਦੇਸ਼ਾਂ ਸਮੇਤ ਕਈ ਹੋਰ ਪਤਵੰਤੇ ਸੱਜਣ ਅਤੇ ਸੇਵਾਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਵਿਸ਼ਵ ਕੋਹੜ ਦਿਵਸ ਮਨਾਇਆ <br/> ਅਗਲੀ ਖ਼ਬਰ ਅਧਿਆਪਕ ਤੇ ਮੁਲਾਜ਼ਮ ਸੰਘਰਸ਼ੀ ਮੋਡ 'ਚ 7 ਫਰਵਰੀ ਨੰੂ ਅਗਲੇ ਕਦਮ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।