13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਹੌਜ਼ਰੀ ਵਰਕਰ ਨੇ ਸ਼ੱਕੀ ਹਾਲਤ ਵਿਚ ਕੀਤੀ ਖੁਦਕੁਸ਼ੀ

ਅਜੀਤ ਡੈਸਕ 02-02-2026
ਲੁਧਿਆਣਾ, 1 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਦੋ ਦੇ ਘੇਰੇ ਅੰਦਰ ਪੈਂਦੇ ਇਲਾਕੇ ਜਨਕਪੁਰੀ ਵਿਚ ਇਕ ਹੌਜ਼ਰੀ ਵਰਕਰ ਵਲੋਂ ਸ਼ੱਕੀ ਹਾਲਾਤਾਂ ਵਿਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਜਤਿੰਦਰ ਸਿੰਘ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 33 ਸਾਲ ਦੇ ਕਰੀਬ ਸੀ ਅਤੇ ਉਹ ਅਜੇ ਕੁਆਰਾ ਹੀ ਸੀ | ਜਾਂਚ ਕਰ ਰਹੇ ਅਧਿਕਾਰੀ ਸਾਹਿਲ ਨੇ ਦੱਸਿਆ ਕਿ ਉਸ ਨੇ ਬੀਤੇ ਦਿਨ ਆਪਣੇ ਘਰ ਵਿਚ ਹੀ ਖੁਦਕੁਸ਼ੀ ਕਰ ਲਈ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਗੁਰੂ ਘਰਾਂ 'ਚ ਚੱਲੇ ਬਾਣੀ ਦੇ ਪ੍ਰਵਾਹ <br/> ਅਗਲੀ ਖ਼ਬਰ ਗਾਇਤਰੀ ਮਹਿਲਾ ਮੰਡਲ ਵਲੋਂ ਘਰ ਘਰ ਦੀਪ ਯੱਗ ਸਮਾਗਮ ਸੰਪੰਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।