13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਮੰਦਰ ਵਿਚ ਦਾਖਲ ਹੋ ਕੇ ਮੂਰਤੀਆਂ ਖੰਡਿਤ ਅਤੇ ਦੀਵਾਰ ਢਾਹੁਣ ਦੇ ਮਾਮਲੇ ਵਿਚ ਪਤੀ-ਪਤਨੀ ਸਮੇਤ ਹੋਰਨਾਂ ਖਿਲਾਫ ਕੇਸ ਦਰਜ <br/>

ਅਜੀਤ ਡੈਸਕ 02-02-2026
ਲੁਧਿਆਣਾ, 1 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਿਸ਼ੋਰ ਨਗਰ ਵਿਚ ਸਥਿਤ ਇੱਕ ਮੰਦਰ ਵਿਚ ਮੂਰਤੀਆਂ ਖੰਡਿਤ ਕਰਨ ਅਤੇ ਮੰਦਿਰ ਤੇ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਤੀ ਪਤਨੀ ਅਤੇ ਹੋਰਨਾ ਖਿਲਾਫ ਕੇਸ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਸੁਮਿਤ ਸੂਦ ਨੇ ਦੱਸਿਆ ਕਿ ਪੁਲਿਸ ਵੱਲੋਂ ਇਹ ਕਾਰਵਾਈ ਮੰਦਿਰ ਦੇ ਪ੍ਰਬੰਧਕਾਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਸੰਗਰੂਰ ਦੇ ਰਹਿਣ ਵਾਲੇ ਸੰਦੀਪ ਕੁਮਾਰ ਉਸਦੀ ਪਤਨੀ ਪੁੱਤਰ ਅਤੇ ਕੁਝ ਮਜ਼ਦੂਰਾਂ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਅੱਜ ਸਵੇਰੇ ਮੰਦਿਰ ਵਿਚ ਆਇਆ ਅਤੇ ਮੰਦਿਰ ਦੀ ਜ਼ਮੀਨ ਤੇ ਆਪਣਾ ਦਾਅਵਾ ਕਰਕੇ ਮੰਦਿਰ ਦੀ ਦੀਵਾਰ ਨੂੰ ਤੋੜਨਾ ਸ਼ੁਰੂ ਕਰ ਦਿੱਤਾ | ਅਜਿਹਾ ਹੁੰਦਾ ਦੇਖ ਕੇ ਉੱਥੇ ਮੰਦਿਰ ਦੇ ਪ੍ਰਬੰਧਕ ਅਤੇ ਹੋਰ ਲੋਕ ਇਕੱਠੇ ਹੋ ਗਏ | ਕਥਿਤ ਦੋਸ਼ੀਆਂ ਵੱਲੋਂ ਮੰਦਿਰ ਅੰਦਰ ਪਈ ਮੂਰਤੀ ਵੀ ਖੰਡਿਤ ਕਰ ਦਿੱਤੀ ਗਈ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਪਰ ਇਹ ਕਥਿਤ ਦੋਸ਼ੀ ਉਸ ਵੇਲੇ ਤੱਕ ਫਰਾਰ ਹੋ ਚੁੱਕੇ ਸਨ | ਪੁਲਿਸ ਵਲੋਂ ਹਾਲ ਦੀ ਘੜੀ ਕੇਸ ਦਰਜ ਕਰ ਲਿਆ ਗਿਆ ਹੈ | ਪਰ ਦੇਰ ਸ਼ਾਮ ਤੱਕ ਇਸ ਸਬੰਧੀ ਕੋਈ ਵੀ ਗਿ੍ਫਤਾਰੀ ਨਹੀਂ ਕੀਤੀ ਗਈ ਸੀ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ |

ਪਿਛਲੀ ਖ਼ਬਰ ਮੋਂਟੀ ਕਾਰਲੋ ਕੰਪਨੀ ਨਾਲ ਧੋਖਾਧੜੀ ਕਰਨ ਵਾਲੇ ਮੁਲਾਜ਼ਮ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਦੇਖਭਾਲ ਲਈ ਰੱਖਿਆ ਮੁਲਾਜ਼ਮ ਲੱਖਾਂ ਦੇ ਗਹਿਣੇ ਚੋਰੀ ਕਰਨ ਵਾਲਾ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।