13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਭਾਰੀ ਮਾਤਰਾ ਵਿਚ ਗਾਂਜਾ ਸਮੇਤ ਨੌਜਵਾਨ ਕਾਬੂ <br/>

ਅਜੀਤ ਡੈਸਕ 02-02-2026
ਲੁਧਿਆਣਾ, 1 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 6 ਕਿੱਲੋ 750 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਐਸ.ਐਚ.ਓ. ਪਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਅਜੇ ਕੁਮਾਰ ਸਾਹਨੀ ਵਾਸੀ ਬਿਹਾਰ ਵਜੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਬਿਹਾਰ ਤੋਂ ਗਾਂਜਾ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਸਪਲਾਈ ਕਰਦਾ ਸੀ | ਉਨ੍ਹਾਂ ਦੱਸਿਆ ਕਿ ਬੀਤੀ ਰਾਤ ਉਸ ਨੂੰ ਰੇਲਵੇ ਸਟੇਸ਼ਨ ਨੇੜੇ ਕਾਬੂ ਕੀਤਾ ਹੈ | ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਸੀਸੂ ਵਲੋਂ ਮੈਚ ਜਰਨਲਿੰਗ ਅਤੇ ਮੈਡੀਟੇਸ਼ਨ ਵਰਕਸ਼ਾਪ <br/> ਅਗਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।