13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਸਿਰਜਣਧਾਰਾ ਦੀ ਮਹੀਨਾਵਾਰ ਮੀਟਿੰਗ ਵਿਚ ਕਵੀਆਂ ਨੇ ਚੰਗਾ ਰੰਗ ਬੰਨਿ੍ਹਆ <br/>

ਪੰਜਾਬੀ ਭਵਨ ਵਿਖੇ ਹੋਈ ਸਿਰਜਣਧਾਰਾ ਦੀ ਮਹੀਨਾਵਾਰ ਮੀਟਿੰਗ ਵਿਚ ਸ਼ਾਮਿਲ ਕਵੀਆਂ ਦੇ ਨਾਲ ਪ੍ਰਧਾਨ ਡਾ. ਗੁਰਚਰਨ ਕੌਰ ਕੋਚਰ ਅਤੇ ਹੋਰ | ਅਜੀਤ ਤਸਵੀਰ <br/> 02-02-2026
ਲੁਧਿਆਣਾ, 1 ਫਰਵਰੀ (ਡਾ. ਤਰਲੋਚਨ ਸਿੰਘ)-ਸਿਰਜਣਧਾਰਾ ਦੀ ਮਹੀਨਾਵਾਰ ਮੀਟਿੰਗ ਪੰਜਾਬੀ ਭਵਨ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਡਾ. ਗੁਰਚਰਨ ਕੌਰ ਕੋਚਰ ਨੇ ਕੀਤੀ | ਇਸ ਮੌਕੇ ਪੰਜਾਬੀ ਸਾਹਿੱਤ ਅਕਾਦਮੀ ਦੇ ਸਾਬਕਾ ਪ੍ਰਧਾਨ ਪ੍ਰੋ. ਰਵਿੰਦਰ ਭੱਠਲ ਮੁੱਖ ਮਹਿਮਾਨ ਅਤੇ ਪਿ੍ੰਸੀਪਲ ਰਣਜੀਤ ਸਿੰਘ ਹਠੂਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਮੀਟਿੰਗ ਵਿਚ ਸਾਹਿੱਤਿਕ ਵਿਸ਼ੇ 'ਤੇ ਭਰਪੂਰ ਚਰਚਾ ਕੀਤੀ ਗਈ | ਪ੍ਰੋ. ਰਵਿੰਦਰ ਭੱਠਲ, ਡਾ. ਕੋਚਰ ਅਤੇ ਰਣਜੀਤ ਹਠੂਰ ਨੇ ਪੰਜਾਬੀ ਮਾਂ ਬੋਲੀ ਦੀ ਪ੍ਰਫੁੱਲਤਾ, ਪ੍ਰਚਾਰ ਅਤੇ ਪ੍ਰਸਾਰ ਵਾਸਤੇ ਰਚੀਆਂ ਜਾ ਰਹੀਆਂ ਕਵਿਤਾਵਾਂ, ਗੀਤਾਂ, ਕਹਾਣੀਆਂ ਅਤੇ ਲੇਖਕਾਂ ਵਲੋਂ ਕੀਤੇ ਜਾ ਰਹੇ ਹੋਰ ਉਪਰਾਲਿਆਂ ਨੂੰ ਬਹੁਤ ਉਸਾਰੂ ਕਦਮ ਦੱਸਿਆ | ਮੀਟਿੰਗ ਵਿਚ ਮਸੂਰੀ ਵਿਖੇ ਬਾਬਾ ਬੁੱਲੇ ਸ਼ਾਹ ਦੀ ਮਜ਼ਾਰ ਨੂੰ ਤੋੜਨ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕੀਤੀ ਗਈ | ਉਪਰੰਤ ਹੋਏ ਕਵੀ ਦਰਬਾਰ ਵਿਚ ਆਏ ਲੇਖਕਾਂ ਨੇ ਆਪੋ ਆਪਣੀਆਂ ਨਵੀਆਂ ਰਚਨਾਵਾਂ ਨਾਲ ਚੰਗਾ ਰੰਗ ਬੰਨਿ੍ਹਆ | ਅੰਤ ਵਿਚ ਡਾ. ਗੁਰਚਰਨ ਕੌਰ ਕੋਚਰ ਨੇ ਆਏ ਸਭਨਾਂ ਦਾ ਨਿੱਘੇ ਸ਼ਬਦਾਂ ਨਾਲ ਧੰਨਵਾਦ ਕੀਤਾ |

ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਚਾਨਣ ਮੁਨਾਰਾ-ਕਲਸੀ <br/> ਅਗਲੀ ਖ਼ਬਰ ਸੀਸੂ ਵਲੋਂ ਮੈਚ ਜਰਨਲਿੰਗ ਅਤੇ ਮੈਡੀਟੇਸ਼ਨ ਵਰਕਸ਼ਾਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।