13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਚਾਨਣ ਮੁਨਾਰਾ-ਕਲਸੀ <br/>

ਸੰਤ ਬਾਬਾ ਦਵਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਨੂੰ ਸਨਮਾਨਿਤ ਕਰਦੇ ਹੋਏ ਭਾਈ ਬਲਬੀਰ ਸਿੰਘ ਕਲਸੀ, ਇੰਸਪੈਕਟਰ ਮੀਤ ਰਾਮ ਸਿੰਘ, ਬਲਦੇਵ ਸਿੰਘ ਲੁਹਾਰਾ ਅਤੇ ਹੋਰ | ਤਸਵੀਰ-ਕੁਲਵੰਤ ਸਿੰਘ ਸੱਪਲ <br/> 02-02-2026
ਡਾਬਾ/ਲੁਹਾਰਾ, 1 ਫ਼ਰਵਰੀ (ਕੁਲਵੰਤ ਸਿੰਘ ਸੱਪਲ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਦਿਹਾੜੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਸ਼ਿਮਲਾਪੁਰੀ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਭਾਈ ਦਵਿੰਦਰ ਸਿੰਘ ਵਰੋਸਾਏ ਰਾੜਾ ਸਾਹਿਬ ਵਾਲਿਆਂ ਵਲੋਂ ਇਲਾਹੀ ਬਾਣੀ ਦੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਪ੍ਰਧਾਨ ਬਲਬੀਰ ਸਿੰਘ ਕਲਸੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਮਨੁੱਖਤਾ ਨੂੰ ਬਰਾਬਰੀ, ਆਪਸੀ ਭਾਈਚਾਰੇ ਅਤੇ ਸੱਚ ਦੇ ਮਾਰਗ 'ਤੇ ਚੱਲਣ ਦਾ ਸੰਦੇਸ਼ ਦਿੰਦੀ ਹੈ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਚਾਨਣ ਮੁਨਾਰਾ ਹਨ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸਕੱਤਰ ਗੁਰਮੀਤ ਸਿੰਘ ਚਾਨਾ ਨੇ ਆਈ ਸੰਗਤ ਦਾ ਧੰਨਵਾਦ ਕੀਤਾ ਅਤੇ ਪ੍ਰਬੰਧਕ ਵੱਲੋਂ ਭਾਈ ਦਵਿੰਦਰ ਸਿੰਘ ਅਤੇ ਉਨ੍ਹਾਂ ਦੇ ਜਥੇ ਅਤੇ ਸੇਵਾਦਾਰਾ ਦਾ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਬਲਦੇਵ ਸਿੰਘ ਲੁਹਾਰਾ, ਇੰਸਪੈਕਟਰ ਮੀਤ ਰਾਮ ਸਿੰਘ, ਤਿ੍ਸਨ ਸਿੰਘ ਸੱਲ, ਰਘਬੀਰ ਸਿੰਘ ਬਰਨਾਲਾ, ਰਾਜਿੰਦਰ ਸਿੰਘ ਬੇਦੀ, ਕੰਵਲਜੀਤ ਸਿੰਘ, ਭੁਪਿੰਦਰ ਸਿੰਘ ਮਠਾੜੂ, ਤਿ੍ਲੋਕ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਬਜਟ ਵਿੱਤੀ ਸੁਝ-ਬੂਝ ਤੇ ਸਰਕਾਰ ਦੇ ਧਿਆਨ ਨੂੰ ਦਰਸਾਉਂਦਾ-ਸੰਜੀਵ ਜੁਨੇਜਾ <br/> ਅਗਲੀ ਖ਼ਬਰ ਸਿਰਜਣਧਾਰਾ ਦੀ ਮਹੀਨਾਵਾਰ ਮੀਟਿੰਗ ਵਿਚ ਕਵੀਆਂ ਨੇ ਚੰਗਾ ਰੰਗ ਬੰਨਿ੍ਹਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।