13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਆਮ ਆਦਮੀ ਪਾਰਟੀ ਅਤੇ ਭਾਜਪਾ ਆਗੂ ਅਕਾਲੀ ਦਲ 'ਚ ਹੋਏ ਸ਼ਾਮਿਲ <br/>

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਨ ਸਮੇਂ ਉਨ੍ਹਾਂ ਨਾਲ ਰਣਜੀਤ ਸਿੰਘ ਢਿੱਲੋ ਅਤੇ ਹੋਰ | ਅਜੀਤ ਤਸਵੀਰ <br/> 02-02-2026
ਲੁਧਿਆਣਾ, 1 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਗਈ ਹੈ | ਇਹਨਾਂ ਆਗੂਆਂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੋਰ ਕਮੇਟੀ ਮੈਂਬਰ ਰਣਜੀਤ ਸਿੰਘ ਢਿਲੋਂ ਦੀ ਹਾਜਰੀ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਆਗੂ ਪ੍ਰਦੀਪ ਸਿੰਘ ਧਵਨ ਅਤੇ ਭਾਜਪਾ ਆਗੂ ਤਜਿੰਦਰ ਕੌਰ ਸੰਧੂ, ਸਰਪੰਚ ਰਾਮ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਬੀਤੇ ਦਿਨ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਹ ਲੋਕ ਪਿਛਲੇ ਕਾਫੀ ਸਮੇਂ ਤੋਂ ਆਮ ਆਦਮੀ ਪਾਰਟੀ ਅਤੇ ਭਾਜਪਾ ਨਾਲ ਜੁੜੇ ਹੋਏ ਸਨ | ਉਨ੍ਹਾਂ ਦੱਸਿਆ ਕਿ ਪਾਰਟੀ ਵਿਚ ਸ਼ਾਮਿਲ ਹੋਣ ਤੇ ਇਹਨਾਂ ਨੂੰ ਢੁਕਵਾਂ ਮਾਣ ਸਨਮਾਨ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਹੁਣ ਲੋਕ ਆਮ ਆਦਮੀ ਪਾਰਟੀ ਤੋਂ ਲੋਕ ਦੁਖੀ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਕਈ ਹੋਰ ਆਗੂਆਂ ਨੇ ਪਾਰਟੀ ਵਿਚ ਸ਼ਾਮਿਲ ਹੋਣ ਦੀ ਇੱਛਾ ਪ੍ਰਗਟ ਕੀਤੀ ਹੈ | ਆਗੂਆਂ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ ਗਿਆ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਬਜਟ ਵਿੱਤੀ ਸੁਝ-ਬੂਝ ਤੇ ਸਰਕਾਰ ਦੇ ਧਿਆਨ ਨੂੰ ਦਰਸਾਉਂਦਾ-ਸੰਜੀਵ ਜੁਨੇਜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।