13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/>

ਸਮਾਗਮ ਦੌਰਾਨ ਰਾਗੀ ਸਿੰਘਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕਰਨ ਸਮੇਂ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਤੇ ਹੋਰ ਅਤੇ ਸਮਾਗਮ 'ਚ ਹਾਜ਼ਰ ਸੰਗਤਾਂ | ਤਸਵੀਰਾਂ-ਸੇਵਕ ਸਿੰਘ <br/> 02-02-2026
ਲੁਧਿਆਣਾ, 1 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਿੱਖਾਂ ਦੇ 7ਵੇਂ ਗੁਰੂ ਸ਼੍ਰੀ ਹਰਿਰਾਇ ਜੀ ਦੇ ਪ੍ਰਕਾਸ਼ ਪੁਰਬ ਤੇ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸਜਾਏ ਗਏ | ਸ਼ਾਮ ਦੇ ਵਿਸ਼ੇਸ਼ ਦੀਵਾਨ ਦੀ ਸ਼ੁਰੂਆਤ ਰਹਿਰਾਸ ਸਾਹਿਬ ਦੇ ਪਾਠ ਨਾਲ ਕੀਤੀ ਗਈ, ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਲਵਦੀਪ ਸਿੰਘ ਦੇ ਜੱਥੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਾਹਲ ਕੀਤਾ | ਉਪਰੰਤ ਭਾਈ ਸੁਖਵੰਤ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਵਾਲਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ ਅਤੇ ਸ੍ਰੀ ਗੁਰੂ ਹਰਿ ਰਾਇ ਜੀ ਦੇ ਜੀਵਨੀ ਦੇ ਵਿਚਾਰ ਸਾਂਝੇ ਕੀਤੇ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਹਰ ਮੰਗਲ ਵਾਰ ਨੂੰ ਜਪ ਤਪ ਚੌਪਹਿਰਾ ਸਮਾਗਮ ਵਿਚ ਹਾਜ਼ਰੀ ਭਰਨ ਦੀ ਬੇਨਤੀ ਕੀਤੀ | ਇਸ ਮੌਕੇ ਨਿਰਭੈ ਸਿੰਘ, ਮਹਿੰਦਰ ਸਿੰਘ, ਕੰਵਲ ਨੈਨ ਸਿੰਘ ਭਾਟੀਆ, ਰਾਮ ਸਿੰਘ, ਸੁੱਖਵਿੰਦਰ ਸਿੰਘ, ਨਰਿੰਦਰ ਸਿੰਘ, ਗੁਰਚਰਨ ਸਿੰਘ ਸਿੱਧੂ, ਪੂਰਨ ਸਿੰਘ, ਕਮਲਜੀਤ ਸਿੰਘ ਸੋਬਤੀ, ਅਵਨਿੰਦਰ ਸਿੰਘ ਮਾਨ, ਪਿ੍ੰਸ ਗੰਭੀਰ, ਵਰਿੰਦਰ ਸਿੰਘ ਕਮਲ, ਜੀਵਨਜੋਤ ਸਿੰਘ, ਗੁਰਦੀਪ ਸਿੰਘ, ਕੰਵਲਪ੍ਰੀਤ ਸਿੰਘ,ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ |

ਪਿਛਲੀ ਖ਼ਬਰ ਪੰਜਾਬ ਟੀ. ਐਨ. ਏ. ਆਈ. ਵਿਚ ਨਰਸਿੰਗ ਸਿਮੂਲੇਸ਼ਨ ਲੈਬ ਦੀ ਸਥਾਪਨਾ ਜਲਦ ਹੋਵੇਗੀ-ਐਨੀ ਕੁਮਾਰ <br/> ਅਗਲੀ ਖ਼ਬਰ ਆਮ ਆਦਮੀ ਪਾਰਟੀ ਅਤੇ ਭਾਜਪਾ ਆਗੂ ਅਕਾਲੀ ਦਲ 'ਚ ਹੋਏ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।