13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਜਸਦੇਵ ਨਗਰ ਨਿਵਾਸੀਆਂ ਵਲੋਂ ਬਲਾਕ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ ਦਾ ਸਨਮਾਨ <br/>

ਬਲਾਕ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ ਨੂੰ ਸਨਮਾਨਿਤ ਕਰਦੇ ਇਲਾਕਾ ਨਿਵਾਸੀਆਂ ਦਾ ਦਿ੍ਸ਼ | ਤਸਵੀਰ-ਜਰਨੈਲ ਸਿੰਘ ਪੱਟੀ <br/> 02-02-2026
ਆਲਮਗੀਰ, 1 ਫਰਵਰੀ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਜਸਦੇਵ ਨਗਰ ਨਿਵਾਸੀਆਂ ਵਲੋਂ ਇਲਾਕੇ ਦੇ ਵਿਕਾਸ ਕਾਰਜਾਂ ਸਬੰਧੀ ਹਲਕਾ ਬਲਾਕ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ ਨੂੰ ਮੰਗ ਪੱਤਰ ਦਿੱਤਾ, ਜਿਸ ਵਿਚ ਜਸਦੇਵ ਨਗਰ ਦੀਆਂ ਗਲੀਆਂ ਵਿੱਚ ਇੰਟਰਲਾਕ ਟਾਇਲਾਂ ਲਗਾਉਣ ਦੀ ਮੰਗ ਕੀਤੀ ਗਈ | ਇਲਾਕਾ ਨਿਵਾਸੀਆਂ ਤੋਂ ਮੰਗ ਪੱਤਰ ਲੈਣ ਉਪਰੰਤ ਮੈਂਬਰ ਸੁਖਮੀਤ ਸਿੰਘ ਖੰਨਾ ਨੇ ਇਲਾਕਾ ਨਿਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਰਹਿਨੁਮਾਈ ਹੇਠ ਇਲਾਕੇ ਦੇ ਵਿਕਾਸ ਕਾਰਜਾਂ ਵਿਚ ਜੰਗੀ ਪੱਧਰ 'ਤੇ ਤੇਜ਼ੀ ਲਿਆ ਕੇ ਕਾਰਜਾਂ ਨੂੰ ਜਲਦ ਮੁਕੰਮਲ ਕਰਕੇ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇਗਾ | ਸ. ਖੰਨਾ ਨੇ ਮੁਹੱਲਾ ਨਿਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਗਲੀਆਂ ਦਾ ਕੰਮ ਸ਼ੁਰੂ ਕਰਨ ਉਪਰੰਤ ਹੋਰ ਵੀ ਬੁਨਿਆਦੀ ਸਹੂਲਤਾਂ ਅਤੇ ਲੋਕ ਭਲਾਈ ਸਕੀਮਾਂ ਦਾ ਬਿਨ੍ਹਾਂ ਭੇਦ ਭਾਵ ਤੋਂ ਲਾਭ ਮੁਹੱਈਆ ਕਰਵਾਇਆ ਜਾਵੇਗਾ | ਅਖੀਰ ਵਿਚ ਇਲਾਕਾ ਨਿਵਾਸੀਆਂ ਨੇ ਬਲਾਕ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ ਨੂੰ ਗੁਰੂ ਘਰ ਦੀ ਦਾਤ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸੁਖਵਿੰਦਰ ਸਿੰਘ, ਪਰਵੀਨ ਬਾਂਸਲ, ਸੈਕਟਰੀ ਜਤਿੰਦਰ ਸਿੰਘ ਗਾਬੜੀਆ, ਪ੍ਰਧਾਨ ਨਰਿੰਦਰ ਸਿੰਘ, ਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਮੁਹੱਲਾ ਨਿਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਤੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ <br/> ਅਗਲੀ ਖ਼ਬਰ ਪੰਜਾਬ ਟੀ. ਐਨ. ਏ. ਆਈ. ਵਿਚ ਨਰਸਿੰਗ ਸਿਮੂਲੇਸ਼ਨ ਲੈਬ ਦੀ ਸਥਾਪਨਾ ਜਲਦ ਹੋਵੇਗੀ-ਐਨੀ ਕੁਮਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।