13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਤੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ <br/>

ਸਮਾਗਮ ਦੌਰਾਨ ਰਾਗੀ ਸਿੰਘਾਂ ਦਾ ਸਨਮਾਨ ਕਰਨ ਸਮੇਂ ਬਾਬਾ ਅਜੀਤ ਸਿੰਘ, ਜਤਿੰਦਰ ਪਾਲ ਸਿੰਘ ਸਲੂਜਾ, ਭੁਪਿੰਦਰ ਸਿੰਘ ਨਿਮਾਣਾ ਅਤੇ ਹੋਰ | ਤਸਵੀਰ-ਸੇਵਕ ਸਿੰਘ <br/> 02-02-2026
ਲੁਧਿਆਣਾ, 1 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਤੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਜਗਪ੍ਰੀਤ ਸਿੰਘ (ਖੰਨੇ ਵਾਲੇ) ਗੁਰਦੁਆਰਾ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਦਿੱਲੀ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਜਿੱਥੇ ਸਿਮਰਨ ਤੇ ਦੀਨ ਦੁਖੀਆਂ ਦੀ ਸੇਵਾ ਦੇ ਸੰਕਲਪ ਨੂੰ ਸਮਰਪਿਤ ਸਨ, ਉੱਥੇ ਭਗਤ ਰਵਿਦਾਸ ਜੀ ਵੱਲੋਂ ਸਮੁੱਚੀ ਮਨੁੱਖਤਾ ਨੂੰ ਬਖਸ਼ੇ ਪ੍ਰਭੂ ਭਗਤੀ ਦੇ ਸਿਧਾਂਤਾ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾ ਕੇ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਜੀਉਣ ਦੀ ਕੋਸ਼ਿਸ਼ ਕਰੀਏ | ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਂਝੇ ਤੌਰ 'ਤੇ ਗੁਰੂ ਘਰ ਦੇ ਕੀਰਤਨੀਏ ਭਾਈ ਭਾਈ ਜਗਪ੍ਰੀਤ ਸਿੰਘ (ਖੰਨੇ ਵਾਲੇ) ਵਾਲਿਆਂ ਤੇ ਉਨ੍ਹਾਂ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ | ਕੀਰਤਨ ਸਮਾਗਮ 'ਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਮੱਕੜ, ਬਾਬਾ ਅਜੀਤ ਸਿੰਘ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪਿ੍ਤਪਾਲਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਬਲਜੀਤ ਸਿੰਘ ਦੂਆ, ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, ਕੰਵਲਪ੍ਰੀਤ ਸਿੰਘ ਸਚਦੇਵਾ, ਅਵਤਾਰ ਸਿੰਘ ਮਿੱਢਾ, ਜਤਿੰਦਰਪਾਲ ਸਿੰਘ ਪ੍ਰਧਾਨ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪਿ੍ੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ , ਬਾਦਸ਼ਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ , ਪਰਮਜੀਤ ਸਿੰਘ ਡੀਮਾਰਟੇ, ਅਵਤਾਰ ਸਿੰਘ ਮਿੱਢਾ, ਪਰਮਿੰਦਰਪਾਲ ਸਿੰਘ ਡੀਮਾਰਟੇ, ਜਗਬੀਰ ਸਿੰਘ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ 12 ਦੀ ਆਮ ਹੜਤਾਲ ਰਿਕਾਰਡ ਤੋੜ ਹੋਵੇਗੀ, ਬੱਸ ਸਟੈਂਡ 'ਤੇ ਕੀਤੀ ਜਾਵੇਗੀ ਸਾਂਝੀ ਰੈਲੀ <br/> ਅਗਲੀ ਖ਼ਬਰ ਜਸਦੇਵ ਨਗਰ ਨਿਵਾਸੀਆਂ ਵਲੋਂ ਬਲਾਕ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।