14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਸ੍ਰੀ ਗੁਰੂ ਹਰਿ ਰਾਇ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ <br/>

ਅਜੀਤ ਡੈਸਕ 02-02-2026
ਲੁਧਿਆਣਾ, 1 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਬੜੀ ਸ਼ਰਧਾ ਭਾਵਨਾ ਸਹਿਤ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਮਨਾਇਆ ਗਿਆ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜੱਥੇ ਅਤੇ ਪ੍ਰਚਾਰਕਾਂ ਨੇ ਹਾਜ਼ਰੀਆਂ ਭਰੀਆਂ | ਅੰਮਿ੍ਤ ਵੇਲੇ ਤੋਂ ਹੀ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ ਅਤੇ ਰਾਗੀ ਜੱਥੇ ਨੇ ਆਸਾ ਜੀ ਦੀ ਵਾਰ ਦਾ ਕੀਰਤਨ ਸੰਗਤਾਂ ਨੂੰ ਸਰਵਣ ਕਰਵਾਇਆ ਅਤੇ ਸੰਗਤੀ ਰੂਪ ਵਿਚ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ | ਗਿਆਨੀ ਹਰਪ੍ਰੀਤ ਸਿੰਘ ਲੁਧਿਆਣੇ ਵਾਲਿਆਂ ਅਤੇ ਸੁਖਵੰਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਬਾਰੇ ਸੰਗਤਾਂ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਰਾਗੀ ਜੱਥਿਆਂ ਨੂੰ ਸਨਮਾਨਿਤ ਕੀਤਾ | ਸਮਾਗਮਾਂ 'ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਦਲਜੀਤ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘ ਸੋਹਨਪਾਲ, ਦਰਸ਼ਨ ਸਿੰਘ, ਬਲਬੀਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 1 ਚੋਰੀਸ਼ੁਦਾ ਮੋਟਰਸਾਈਕਲ ਸਣੇ 2 ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਮਾਂ ਬਗਲਾਮੁਖੀ ਧਾਮ ਵਿਖੇ 243 ਘੰਟੇ ਦਾ ਅਖੰਡ ਮਹਾਂਯੱਗ ਧਾਰਮਿਕਤਾ ਦੇ ਮਾਰਗ ਲਈ ਰਾਹ ਪੱਧਰਾ ਕਰੇਗਾ-ਰਾਮ ਗੋਪਾਲ ਜੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।