15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਭਗਤ ਰਵੀਦਾਸ ਜੈਅੰਤੀ ਮਨਾਈ <br/>

ਅਜੀਤ ਡੈਸਕ 03-02-2026
ਲੁਧਿਆਣਾ, 2 ਫਰਵਰੀ (ਜਸਵਿੰਦਰ ਸਿੰਘ)-ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਪੰਜਾਬੀ ਵਿਭਾਗ ਨੇ ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ, ਮਾਡਲ ਟਾਊਨ ਦੇ ਮਹਿਲਾ ਵਿਕਾਸ ਸੈੱਲ ਦੇ ਸਹਿਯੋਗ ਨਾਲ ਅੱਜ ਕਾਲਜ ਕੈਂਪਸ ਵਿਚ ਭਗਤ ਰਵੀਦਾਸ ਜਯੰਤੀ ਮਨਾਈ ਗਈ | ਪੰਜਾਬੀ ਵਿਭਾਗ ਤੋਂ ਇੰਦਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਭਗਤ ਰਵੀਦਾਸ ਜੀ ਦੇ ਸਮਾਜਿਕ ਸਮਾਨਤਾ ਦੇ ਸੰਦੇਸ਼ ਅਤੇ ਜਾਤ-ਆਧਾਰਤ ਵਿਤਕਰੇ ਵਿਰੁੱਧ ਉਨ੍ਹਾਂ ਦੇ ਫਲਸਫੇ ਨੂੰ ਉਜਾਗਰ ਕੀਤਾ | ਇਸ ਸਮਾਗਮ ਦੀ ਮੁੱਖ ਮਹਿਮਾਨ ਪਿ੍ੰਸੀਪਲ ਡਾ. ਮਨੀਤਾ ਕਾਹਲੋਂ ਸਨ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਰਾਸ਼ਟਰ ਨਿਰਮਾਣ ਵਿਚ ਸਕਾਰਾਤਮਿਕ ਯੋਗਦਾਨ ਪਾਉਂਦੇ ਹੋਏ ਨਿਆਂ, ਸ਼ਾਂਤੀ, ਸਮਾਨਤਾ ਅਤੇ ਏਕਤਾ ਦੇ ਮੁੱਲਾਂ ਨੂੰ ਕਾਇਮ ਰੱਖਣ ਲਈ ਉਤਸ਼ਾਹਿਤ ਕੀਤਾ |

ਪਿਛਲੀ ਖ਼ਬਰ ਪੀ. ਏ. ਯੂ. ਨੇ ਆਲੂ ਦੀਆਂ ਪ੍ਰਮਾਣਿਕ ਕਿਸਮਾਂ ਦਾ ਬੀਜ ਕਿਸਾਨਾਂ ਲਈ ਮੁਹੱਈਆ ਕੀਤਾ <br/> ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸਾਊਥਾਲ ਲੰਡਨ ਵਿਖੇ ਧੂਮ ਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।