15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸ਼੍ਰੋਮਣੀ ਲਿਖਾਰੀ ਬੋਰਡ ਵਲੋਂ ਜੀ ਐਨ ਡੀ ਯੂ ਵਲੋਂ ਅੰਗਰੇਜ਼ੀ ਦੇ ਨਾਲ-ਨਾਲ ਪੰਜਾਬੀ ਨੂੰ ਵੀ ਖੋਜ ਦੀ ਭਾਸ਼ਾ ਬਣਾਏ ਜਾਣ ਦੀ ਸ਼ਲਾਘਾ <br/>

ਸ਼੍ਰੋਮਣੀ ਲਿਖਾਰੀ ਬੋਰਡ ਪੰਜਾਬ ਦੀ ਮਹੀਨਾਵਾਰ ਸਾਹਿਤਕ ਮਿਲਣੀ ਵਿਚ ਪ੍ਰਧਾਨ ਪ੍ਰਭ ਕਿਰਨ ਸਿੰਘ ਦੇ ਨਾਲ ਸ਼ਾਮਿਲ ਸਾਹਿਤਕਾਰ | ਅਜੀਤ ਤਸਵੀਰ <br/> 03-02-2026
ਲੁਧਿਆਣਾ, 2 ਫਰਵਰੀ (ਡਾ. ਤਰਲੋਚਨ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਵਲੋਂ ਅੰਗਰੇਜ਼ੀ ਦੇ ਨਾਲ-ਨਾਲ ਪੰਜਾਬੀ ਨੂੰ ਵੀ ਖੋਜ ਦੀ ਭਾਸ਼ਾ ਬਣਾਏ ਜਾਣ ਦੀ ਸ਼੍ਰੋਮਣੀ ਲਿਖਾਰੀ ਬੋਰਡ ਪੰਜਾਬ ਰਜਿ. ਵਲੋਂ ਇਕ ਮਤਾ ਪਾਸ ਕਰਕੇ ਭਰਪੂਰ ਸ਼ਲਾਘਾ ਕੀਤੀ ਗਈ | ਸਥਾਨਕ ਗਿੱਲ ਰੋਡ ਸਥਿਤ ਕੈਰੀਅਰ ਕਾਲਜ ਦੇ ਦਫਤਰ ਵਿਖੇ ਬੋਰਡ ਦੇ ਪ੍ਰਧਾਨ ਪ੍ਰਭ ਕਿਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮਹੀਨਾਵਾਰ ਸਾਹਿਤਕ ਮਿਲਣੀ ਦੌਰਾਨ ਇਹ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ | ਇਸ ਮੌਕੇ ਗੀਤਕਾਰਾਂ, ਕਵੀਆਂ ਅਤੇ ਕਹਾਣੀਕਾਰਾਂ ਨੇ ਆਪਣੇ ਆਪਣੇ ਵਿਚਾਰ ਪ੍ਰਗਟ ਕੀਤੇ | ਇਸ ਮੌਕੇ ਬੋਰਡ ਦੇ ਪ੍ਰਧਾਨ ਪ੍ਰਭ ਕਿਰਨ ਸਿੰਘ ਨੇ ਦੱਸਿਆ ਕਿ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਯੋਗ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਨੇ ਉੱਚ ਸਿੱਖਿਆ ਦੇ ਖੇਤਰ ਵਿਚ ਇਕ ਇਤਿਹਾਸਕ ਕਦਮ ਚੁੱਕਦਿਆਂ ਪੰਜਾਬੀ-ਪਹਿਲ ਸਿੱਖਿਆ, ਖੋਜ ਅਤੇ ਪ੍ਰਸ਼ਾਸਨ ਨੀਤੀ 2026 ਨੂੰ ਮਨਜ਼ੂਰੀ ਦੇ ਦਿੱਤੀ ਹੈ | ਇਸ ਮੌਕੇ ਸਾਹਿਤਕ ਮਿਲਣੀ ਦਾ ਆਗਾਜ਼ ਕਰਦਿਆਂ ਉੱਘੇ ਲੇਖਕ ਪੰਮੀ ਹਬੀਬ ਨੇ ਆਪਣੀ ਮਿੰਨੀ ਕਹਾਣੀ 'ਝੋਲੀ ਫਲ' ਰਾਹੀਂ ਡੇਰਾਵਾਦ ਵਿਚ ਫੈਲੇ ਪਾਖੰਡ ਦਾ ਬੜੇ ਸੰਤੁਲਿਤ ਸ਼ਬਦਾਂ ਨਾਲ ਜ਼ਿਕਰ ਕੀਤਾ | ਬੋਰਡ ਦੇ ਜਨਰਲ ਸਕੱਤਰ ਅਤੇ ਸਾਹਿਤਕ ਮਿਲਣੀ ਦੇ ਸੰਚਾਲਕ ਤੇ ਗੀਤਕਾਰ ਪ੍ਰਮਿੰਦਰ ਸਿੰਘ ਅਲਬੇਲਾ ਨੇ ਜ਼ਿੰਦਗੀ ਦੀ ਅਟੱਲ ਸਚਾਈ ਦਰਸਾਉਂਦਾ 'ਕੁਦਰਤ ਦੀ ਮਾਰ' ਅਜਿਹਾ ਗੀਤ ਗਾਇਆ | ਪੰਥਕ ਕਵੀਆਂ ਹਰਦੇਵ ਸਿੰਘ ਕਲਸੀ ਅਤੇ ਚਰਨਜੀਤ ਸਿੰਘ ਚੰਨ ਨੇ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰਖਦਿਆਂ ਕਵਿਤਾਵਾਂ ਪੜ੍ਹੀਆਂ | ਅੰਤ ਵਿਚ ਬੋਰਡ ਦੇ ਪ੍ਰਧਾਨ ਪ੍ਰਭ ਕਿਰਨ ਸਿੰਘ ਨੇ ਆਪਣੇ ਸਵ: ਦਾਦਾ ਕਾਮਿਲ ਜਿਹਲਮੀ ਦੀ 'ਗੁਰਬਾਣੀ' ਬਾਰੇ ਲਿਖੀ ਕਵਿਤਾ ਪੜ੍ਹਨ ਉਪਰੰਤ ਹਾਜ਼ਰ ਸਾਹਿਤਕਾਰਾਂ ਦਾ ਧੰਨਵਾਦ ਕੀਤਾ | ਤੂਫ਼ਾਨ ਸਾਹਿਬ ਮੈਮੋਰੀਅਲ ਐਜੂਕੇਸ਼ਨਲ ਸੁਸਾਇਟੀ ਰਜਿ. ਵਲੋਂ ਮੈਡਮ ਅਮਰਪ੍ਰੀਤ ਕੌਰ ਅਤੇ ਸਹਾਇਕ ਵਿਜੇ ਕਲਿਆਣ ਨੇ ਸ਼ਲਾਘਾਯੋਗ ਇੰਤਜ਼ਾਮ ਕੀਤਾ ਹੋਇਆ ਸੀ |

ਪਿਛਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਚ ਬਾਰ੍ਹਵੀਂ ਜਮਾਤ ਨੰੂ ਸ਼ਾਨਦਾਰ ਤੇ ਯਾਦਗਾਰ ਵਿਦਾਇਗੀ <br/> ਅਗਲੀ ਖ਼ਬਰ ਆਰੀਆ ਕਾਲਜ ਗਰਲਜ਼ ਸੈਕਸ਼ਨ ਵਿਖੇ ਟੈਗਲਾਈਨ ਮੁਕਾਬਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।