15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਕੇਂਦਰੀ ਬਜਟ 'ਚ ਡਿਪੂ ਹੋਲਡਰਾਂ ਦੇ ਕਮਿਸ਼ਨ 'ਚ ਵਾਧਾ ਨਾ ਕਰਨ ਕਰਕੇ ਡੀਪੂ ਹੋਲਡਰ ਨਿਰਾਸ਼-ਅੜੈਚਾ

ਅਜੀਤ ਡੈਸਕ 03-02-2026
ਲੁਧਿਆਣਾ, 2 ਫਰਵਰੀ (ਜਤਿੰਦਰ ਭੰਬੀ)-ਆਲ ਇੰਡੀਆ ਫੇਅਰ ਪ੍ਰਾਈਸ ਸ਼ਾਪ ਡੀਲਰਜ਼ ਫੈਡਰੇਸ਼ਨ ਯੂਨੀਅਨ ਦੇ ਕੌਮੀ ਸਕੱਤਰ ਤੇ ਪੰਜਾਬ ਪ੍ਰਧਾਨ ਕਰਮਜੀਤ ਸਿੰਘ ਅੜੈਚਾ ਨੇ ਕਿਹਾ ਕਿ ਕੇਂਦਰੀ ਬਜਟ ਵਿਚ ਦੇਸ਼ ਦੇ 6 ਲੱਖ ਡੀਪੂ ਹੋਲਡਰਾਂ ਦੇ ਕਮਿਸ਼ਨ 'ਚ ਵਾਧਾ ਨਾ ਕਰਨ ਕਰਕੇ ਇਸ ਨੂੰ ਨਿਰਾਸ਼ਾਜਨਕ ਬਜਟ ਕਿਹਾ ਜਾ ਸਕਦਾ ਹੈ, ਜਿਸ ਵਿਚ ਡੀਪੂ ਹੋਲਡਰਾਂ ਬਾਰੇ ਕੁੱਝ ਵੀ ਨਹੀਂ ਸੋਚਿਆ ਗਿਆ | ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਰਾਹੀਂ ਦੇਸ਼ ਦੇ 82 ਕਰੋੜ ਲੋਕਾਂ ਨੂੰ ਮੁਫ਼ਤ ਅਨਾਜ ਵੰਡਣ ਵਾਲੇ 6 ਲੱਖ ਡੀਪੂ ਹੋਲਡਰ ਆਪਣੇ ਕਮਿਸ਼ਨ 'ਚ ਵਾਧੇ ਹੋਣ ਦੀ ਉਮੀਦ ਲਗਾਈ ਬੈਠੇ ਸਨ, ਪਰ ਉਨ੍ਹਾਂ ਨੂੰ ਕੇਂਦਰੀ ਬਜਟ ਵਿਚ ਅਣਗੌਲਿਆ ਕੀਤਾ ਗਿਆ ਹੈ | ਅੜੈਚਾ ਨੇ ਕਿਹਾ ਕਿ ਪੰਜਾਬ ਦੇ ਡੀਪੂ ਹੋਲਡਰ 36 ਸੂਬਿਆਂ ਅਤੇ ਸ਼ਾਸਿਤ ਪ੍ਰਦੇਸ਼ਾਂ 'ਚ ਸਭ ਤੋਂ ਘੱਟ ਸਿਰਫ਼ 90 ਰੁਪਏ ਪ੍ਰਤੀ ਕੁਇੰਟਲ ਕਮਿਸ਼ਨ 'ਤੇ ਕੰਮ ਕਰ ਕੇ ਡੰਗ ਟਪਾ ਰਿਹਾ ਹੈ, ਜਿਸ ਨੂੰ ਦੇਖਦੇ ਹੋਏ ਪੰਜਾਬ ਦੇ 18 ਹਜ਼ਾਰ ਡੀਪੂ ਹੋਲਡਰ ਕੇਂਦਰੀ ਬਜਟ ਤੋਂ ਨਿਰਾਸ਼ ਹਨ |
ਪਿਛਲੀ ਖ਼ਬਰ ਢੋੋਕਾ ਮੁਹੱਲਾ ਨਿਵਾਸੀਆਂ ਦਾ ਸਬਰ ਟੁੱਟਿਆ ਜ਼ੋਨ ਡੀ ਨਗਰ ਨਿਗਮ ਦਫ਼ਤਰ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਨੌਜਵਾਨ ਗੰਭੀਰ ਜ਼ਖਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।