15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਵਿਧਾਇਕ ਛੀਨਾ ਵਲੋਂ ਵਾਰਡ ਨੰਬਰ 43 'ਚ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ <br/>

ਵਾਰਡ ਨੰਬਰ 43 'ਚ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਤੇ ਹੋਰ | ਤਸਵੀਰ-ਸੇਵਕ ਸਿੰਘ <br/> 03-02-2026
ਲੁਧਿਆਣਾ, 2 ਫ਼ਰਵਰੀ (ਭੁਪਿੰਦਰ ਸਿੰਘ ਬੈਂਸ)-ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਾਰਡ ਨੰਬਰ 43 ਅਧੀਨ ਕੋਟ ਮੰਗਲ ਸਿੰਘ, ਗਲੀ ਨੰਬਰ 33 ਵਿਖੇ ਆਰ.ਐੱਮ.ਸੀ. ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ | ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਸ ਖੇਤਰ ਦੀਆਂ ਸੜਕਾਂ ਵੱਲ ਧਿਆਨ ਨਹੀਂ ਦਿੱਤਾ ਗਿਆ ਅਤੇ ਇਹ ਸੜਕਾਂ ਪਿਛਲੇ 25 ਸਾਲਾਂ ਤੋਂ ਨਹੀਂ ਬਣੀਆਂ ਸਨ, ਹੁਣ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਪੂਰੀ ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਸੜਕਾਂ ਦੀ ਹਾਲਤ ਬਹੁਤ ਖਰਾਬ ਸੀ ਅਤੇ ਵਰਖਾ ਰੁੱਤ ਦੌਰਾਨ ਇੱਥੋਂ ਗੁਜ਼ਰਨਾ ਬਹੁਤ ਮੁਸ਼ਕਲ ਹੋ ਜਾਂਦਾ ਸੀ | ਵਿਧਾਇਕ ਛੀਨਾ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਨਾ ਸਿਰਫ਼ ਲੋਕਾਂ ਦੀ ਆਵਾਜਾਈ ਸੁਖਾਵੀਂ ਹੋਵੇਗੀ, ਸਗੋਂ ਵਿਕਾਸ ਦਾ ਰਾਹ ਵੀ ਪੱਧਰਾ ਹੋਵੇਗਾ | ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਰਾਜ ਵਿਚ ਵਿਕਾਸ ਕਾਰਜਾਂ ਲਈ ਨਿਰੰਤਰ ਗਰਾਂਟ ਜਾਰੀ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਹੇਅਰ ਮਾਸਟਰ ਸੈਲੂਨ ਵਿਵਾਦ ਹਿੱਸੇਦਾਰਾਂ ਨਾਲ ਵਿਵਾਦ ਦੇ ਮਾਮਲੇ ਵਿਚ ਪਤੀ-ਪਤਨੀ ਸਮੇਤ 14 ਖ਼ਿਲਾਫ਼ ਕੇਸ ਦਰਜ <br/>... ਅਗਲੀ ਖ਼ਬਰ ਹਾਊਸਿੰਗ ਬੋਰਡ ਕਾਲੋਨੀ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਹਰਿਰਾਇ ਸਾਹਿਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।