15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮਿਸ਼ਨ ਹਾਰਦਿਕ ਮਿਲਨ 4.0 ਤਹਿਤ ਆਊਟਰੀਚ ਪ੍ਰੋਗਰਾਮ ਕਰਵਾਇਆ <br/>

ਮਿਸ਼ਨ ਹਾਰਦਿਕ ਮਿਲਨ 4.0 ਤਹਿਤ ਕਰਵਾਏ ਆਊਟਰੀਚ ਪ੍ਰੋਗਰਾਮ ਦੌਰਾਨ ਸਾਬਕਾ ਸੈਨਿਕਾਂ, ਵੀਰ ਨਾਰੀਆਂ, ਆਸ਼ਰਿਤਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਸੈਨਿਕ ਅਧਿਕਾਰੀ | ਅਜੀਤ ਤਸਵੀਰ <br/> 03-02-2026
ਲੁਧਿਆਣਾ, 2 ਫਰਵਰੀ (ਡਾ. ਤਰਲੋਚਨ ਸਿੰਘ)- ਮਿਸ਼ਨ ਹਾਰਦਿਕ ਮਿਲਨ 4.0 ਤਹਿਤ ਸਾਬਕਾ ਸੈਨਿਕਾਂ, ਵੀਰ ਨਾਰੀਆਂ, ਆਸ਼ਰਿਤਾਂ ਲਈ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ ਜਿਸ ਦੇ ਤਹਿਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਲੁਧਿਆਣਾ ਵਿਖੇ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਆਸ਼ਰਿਤਾਂ ਦੇ ਪਰਿਵਾਰਾਂ ਨੂੰ ਸੇਵਾਮੁਕਤੀ ਤੋਂ ਬਾਅਦ ਮਿਲਣ ਵਾਲੀ ਪੈਨਸ਼ਨ ਸੰਬੰਧੀ ਸਹੂਲਤਾਂ ਅਤੇ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਪੰਜਾਬ ਰੈਜੀਮੈਂਟਲ ਸੈਂਟਰ ਰਿਕਾਰਡ ਆਫਿਸ, ਰਾਮਗੜ੍ਹ ਛਾਉਣੀ (ਝਾਰਖੰਡ) ਵਲੋਂ ਸੈਨਿਕਾਂ, ਵੀਰ ਨਾਰੀਆਂ, ਆਸ਼ਰਿਤਾਂ ਦੀਆਂ ਪੈਨਸ਼ਨ ਸਬੰਧੀ ਮੁਸ਼ਕਿਲਾਂ ਨੂੰ ਸੁਣਿਆ ਅਤੇ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ | ਇਸ ਤੋਂ ਇਲਾਵਾ ਬਹੁਤ ਸਾਰੀਆਂ ਸਮੱਸਿਆਵਾਂ ਹੋਰ ਸੰਸਥਾਵਾਂ ਨਾਲ ਸਬੰਧਤ ਸਨ, ਉਨ੍ਹਾਂ ਨੂੰ ਦਰਜ ਕੀਤਾ ਗਿਆ ਅਤੇ ਸੰਬੰਧਿਤ ਦਸਤਾਵੇਜ਼ ਜਮ੍ਹਾਂ ਕਰਨ ਤੋਂ ਬਾਅਦ, ਉਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਹਾਰਦਿਕ ਮਿਲਨ ਦੀ ਟੀਮ ਦੇ ਮੈਂਬਰ, ਸੂਬੇਦਾਰ ਕਲਰਕ ਵਿਵੇਕ ਕੁਮਾਰ ਸਿੰਘ ਅਤੇ ਨਾਇਕ ਕਲਰਕ ਗੁਨਜੀਤ ਸਿੰਘ ਵੀ ਹਾਜ਼ਰ ਸਨ | ਇਸ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਲੁਧਿਆਣਾ ਦੇ ਅਧਿਕਾਰੀ, ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ), ਰਾਕੇਸ਼ ਕੁਮਾਰ ਸ਼ਰਮਾ, ਸੁਪਰਡੰਟ, ਵੈਟਰਨ ਸਹਾਇਤਾ ਕੇਂਦਰ ਦੇ ਸੂਬੇਦਾਰ ਮੇਜਰ ਕਲਰਕ ਕੁਲਵੰਤ ਸਿੰਘ ਅਤੇ ਹੋਰ ਮੈਂਬਰਾਂ ਨੇ ਕਿਹਾ ਕਿ ਪੰਜਾਬ ਰੈਜੀਮੈਂਟ ਸੈਂਟਰ ਦੇ ਕਮਾਂਡੈਂਟ, ਬਿ੍ਗੇਡੀਅਰ ਸਾਜੇਸ਼ ਬਾਬੂ ਪੀ ਜੀ, ਪੰਜਾਬ ਰਿਕਾਰਡ ਆਫਿਸ ਦੇ ਕਮਾਂਡਿੰਗ ਅਫਸਰ ਲੈਫਟੀਨੈਂਟ ਕਰਨਲ ਦੇਵਾਸ਼ੀਸ਼ ਡੇ ਅਤੇ ਉਨ੍ਹਾਂ ਦੀ ਟੀਮ ਵਲੋਂ ਕੀਤਾ ਗਿਆ ਇਹ ਭਲਾਈ ਕਾਰਜ ਬਹੁਤ ਸ਼ਲਾਘਾਯੋਗ ਹੈ |

ਪਿਛਲੀ ਖ਼ਬਰ ਖਾਲਸਾ ਕਾਲਜ (ਲੜਕੀਆਂ) ਦੇ ਵਿਦਿਆਰਥੀਆਂ ਵਲੋਂ ਵਿਸ਼ਵ ਵੈੱਟਲੈਂਡ ਦਿਵਸ ਮੌਕੇ ਹਰੀਕੇ ਪੱਤਣ ਵੈੱਟਲੈਂਡਜ਼ ਅਤੇ ਪੰਛੀ ਸੈ... ਅਗਲੀ ਖ਼ਬਰ ਸਰਕਾਰੀ ਕਾਲਜ (ਲੜਕੀਆਂ) 'ਚ ਔਰਤਾਂ ਲਈ ਸਿਹਤ ਤੇ ਰੋਜ਼ਗਾਰ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।