15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਕੱਢੇ ਗਏ ਨਗਰ ਕੀਰਤਨ ਦਾ ਸਵਾਗਤ ਕਰਦਾ ਹੋਇਆ ਮਹਿਦੂਦਾਂ ਪਰਿਵਾਰ ਤੇ ਸੰਗਤਾਂ | ਅਜੀਤ ਤਸਵੀਰ <br/> 03-02-2026
ਭਾਮੀਆਂ ਕਲਾ, 2 ਫਰਵਰੀ (ਜਤਿੰਦਰ ਭੰਬੀ)-ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਉੱਤੇ ਪਿੰਡ ਮੁੰਡੀਆਂ ਕਲ੍ਹਾਂ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ, ਗੁਰੂ ਘਰ ਦੇ ਵਜੀਰ ਸਮੇਤ ਹੋਰਨਾਂ ਮੋਹਤਬਰਾਂ ਨੂੰ ਮੈਨੇਜਿੰਗ ਡਾਇਰੈਕਟਰ ਗੁਰਿੰਦਰ ਕੌਰ ਮਹਿਦੂਦਾਂ, ਬਾਮਸੇਫ ਆਗੂ ਗੁਰਪ੍ਰੀਤ ਸਿੰਘ ਮਹਿਦੂਦਾਂ, ਲੇਖਕ ਹਰਸ਼ਦੀਪ ਸਿੰਘ ਮਹਿਦੂਦਾਂ, ਸ਼੍ਰੀ ਗੁਰੂ ਰਵਿਦਾਸ ਜੀ ਵਿਸ਼ਵ ਗਿਆਨਪੀਠ ਦੇ ਸੂਬਾ ਮੀਤ ਪ੍ਰਧਾਨ ਕਮਾਂਡਰ ਬਲਬੀਰ ਸਿੰਘ ਸਾਂਪਲਾ, ਬਲਜੀਤ ਸਿੰਘ ਬੱਲੀ, ਅਮਨਦੀਪ ਸਿੰਘ, ਜਗਜੀਤ ਸਿੰਘ ਜੱਗਾ ਅਤੇ ਸਵ ਲਾਲਜੀ ਪ੍ਰਤਾਪ ਗੌਤਮ ਦੀ ਪਤਨੀ ਲੀਲਾਵਤੀ ਵਲੋਂ ਸਿਰੋਪਾਓ ਭੇਟ ਕਰਦਿਆਂ ਸਨਮਾਨਿਤ ਕੀਤਾ ਗਿਆ | ਮਹਿਦੂਦਾਂ ਪਰਿਵਾਰ ਵਲੋਂ ਹਰ ਸਾਲ ਦੀ ਤਰ੍ਹਾਂ ਸੰਗਤ ਲਈ ਕੇਲਿਆਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਸੁਖਬੀਰ ਸਿੰਘ, ਤਰਸੇਮ ਸਿੰਘ, ਗੁਰਚਰਨ ਸਿੰਘ, ਤੇਜਿੰਦਰ ਸਿੰਘ, ਰੋਬਨ ਸਿੰਘ, ਰਿੰਕੂ ਸਿੰਘ, ਕਿਰਨਦੀਪ ਕੌਰ ਨਾਫਰੇ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਪੰਥ ਦੇ ਮਹਾਨ ਕੀਰਤਨੀਏ ਭਾਈ ਗੁਰਚਰਨ ਸਿੰਘ ਰਸੀਆ ਦੀ ਯਾਦ ਨੂੰ ਸਮਰਪਿਤ ਪਹਿਲਾ ਬਰਸੀ ਸਮਾਗਮ ਕੱਲ੍ਹ-ਇੰਦਰਜੀਤ ਸਿੰਘ ਮੱਕ... ਅਗਲੀ ਖ਼ਬਰ ਡੇਹਲੋਂ ਵਿਖੇ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।