23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਲੜਕੀ ਨੂੰ ਬਲੈਕਮੇਲ ਕਰਨ ਦੇ ਮਾਮਲੇ ਵਿਚ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 04-02-2026
ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਲੜਕੀ ਨੂੰ ਬਲੈਕਮੇਲ ਕਰਨ ਦੇ ਮਾਮਲੇ ਵਿਚ ਪਤੀ ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਰਾਘਵ ਅਤੇ ਉਸ ਦੀ ਪਤਨੀ ਸਿਮਰਨਜੀਤ ਕੌਰ ਵਾਸੀ ਜਲੰਧਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸ ਦੇ ਜਾਣਕਾਰ ਸਨ ਅਤੇ ਉਸ ਦੀ ਲੜਕੀ ਦੀਆਂ ਇਤਰਾਜ਼ਯੋਗ ਤਸਵੀਰਾਂ ਏ.ਆਈ. ਨਾਲ ਬਣਾ ਕੇ ਉਸ ਨੂੰ ਅੱਗੇ ਪੋਸਟ ਕਰ ਦਿੱਤਾ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ |

ਪਿਛਲੀ ਖ਼ਬਰ ਦਿਮਾਗ ਅਤੇ ਰੀੜ੍ਹ ਦੀ ਸਰਜਰੀ ਵਿਚ ਤਰੱਕੀ, ਜਲਦੀ ਹੱਲ ਅਤੇ ਸੁਰੱਖਿਅਤ ਇਲਾਜ ਵਿਕਲਪ- ਡਾ. ਚੌਧਰੀ, ਡਾ. ਸੋਬਤੀ <br/> ਅਗਲੀ ਖ਼ਬਰ ਦੂਜੀ ਜੂਨੀਅਰ ਏਸ਼ਿਆਈ ਅੰਤਰਰਾਸ਼ਟਰੀ ਸਾਫ਼ਟ ਟੈਨਿਸ ਚੈਂਪੀਅਨਸ਼ਿਪ ਅੱਜ ਤੋਂ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।