23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਜਪੁ ਤਪੁ ਚੁਪਹਿਰਾ ਸਮਾਗਮ <br/>

ਅਜੀਤ ਡੈਸਕ 04-02-2026
ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਤੋਂ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਫੇਸ-2 ਦੁੱਗਰੀ ਵਿਖੇ ਹਰ ਹਫਤੇ ਜਪੁ ਤਪੁ ਚੁਪਹਿਰਾ ਸਮਾਗਮ ਮਾਤਾ ਵਿਪਨਪ੍ਰੀਤ ਕੌਰ ਦੇ ਵਿਸ਼ੇਸ਼ ਸਹਿਯੋਗ ਨਾਲ ਆਰੰਭ ਕੀਤੇ ਗਏ ਸਨ | ਗੁਰਦੁਆਰਾ ਸਾਹਿਬ 'ਚ ਅੱਜ ਦੂਸਰੇ ਹਫਤੇ ਜਪੁ ਤਪੁ ਚੁਪਹਿਰਾ ਸਮਾਗਮ ਕਰਵਾਏ ਗਏ, ਜਿਸ ਵਿਚ ਜਪੁਜੀ ਸਾਹਿਬ, ਤ੍ਹ ਪ੍ਰਸਾਦਿ ਸਵੱਯੈ, ਜਾਪੁ ਸਾਹਿਬ, ਚੌਪਈ ਸਾਹਿਬ, ਸੁਖਮਨੀ ਸਾਹਿਬ ਅਤੇ ਅਨੰਦੁ ਸਾਹਿਬ ਜੀ ਪਾਠ ਕੀਤੇ ਗਏ | ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥਿਆਂ ਅਤੇ ਸੁਖਮਨੀ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਸੰਧੂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਮਾਤਾ ਵਿਪਨਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ | ਇਸ ਮੌਕੇ ਨਿਰਭੈ ਸਿੰਘ, ਮਹਿੰਦਰ ਸਿੰਘ, ਕੰਵਲ ਨੈਨ ਸਿੰਘ ਭਾਟੀਆ, ਰਾਮ ਸਿੰਘ, ਸੁੱਖਵਿੰਦਰ ਸਿੰਘ, ਨਰਿੰਦਰ ਸਿੰਘ, ਗੁਰਚਰਨ ਸਿੰਘ ਸਿੱਧੂ, ਪੂਰਨ ਸਿੰਘ, ਕਮਲਜੀਤ ਸਿੰਘ ਸੋਬਤੀ, ਅਵਨਿੰਦਰ ਸਿੰਘ ਮਾਨ, ਪਿ੍ੰਸ ਗੰਭੀਰ, ਵਰਿੰਦਰ ਸਿੰਘ ਕਮਲ, ਜੀਵਨਜੋਤ ਸਿੰਘ, ਗੁਰਦੀਪ ਸਿੰਘ, ਕੰਵਲਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਟੈਕਸ ਦੇ ਮਾਮਲੇ ਵਿਚ ਸਰਕਾਰ ਨਾਲ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕਾਰੋਬਾਰੀ ਖਿਲਾਫ ਕੇਸ ਦਰਜ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਦੀ ਨਵੀਂ ਬਣ ਰਹੀ ਇਮਾਰਤ ਵਿਚੋਂ ਚੋਰਾਂ ਨੇ ਲੈਂਟਰ ਵਾਲੀਆਂ ਪਲੇਟਾਂ ਕੀਤੀਆਂ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।