23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਗਿਆਰ੍ਹਵਾਂ ਪੀ.ਏ.ਯੂ ਪੈਨਸ਼ਨਰ ਅਤੇ ਇੰਪਲਾਈਜ਼ ਮੇਲਾ 14 ਨੂੰ <br/>

ਅਜੀਤ ਡੈਸਕ 04-02-2026
ਲੁਧਿਆਣਾ, 3 ਫਰਵਰੀ (ਜਸਵਿੰਦਰ ਸਿੰਘ)-ਗਿਆਰ੍ਹਵਾਂ ਪੀ.ਏ.ਯੂ. ਪੈਨਸ਼ਨਰ ਅਤੇ ਇੰਪਲਾਈਜ਼ ਮੇਲਾ ਇਸ ਵਾਰ ਦਿਨ ਸ਼ਨੀਵਾਰ ਨੂੰ ਕਾਲਜ ਆਫ ਐਗਰੀਕਰਲਚਰ ਦੇ ਨੇੜੇ ਫਲੈਗ ਪੋਸਟ ਗਰਾਉਂਡ ਵਿਖੇ ਲਗਾਇਆ ਜਾ ਰਿਹਾ ਹੈ | ਇਸ ਮੇਲੇ ਦਾ ਪ੍ਰਬੰਧ ਪੀ.ਏ.ਯ ੂਪੈਨਸ਼ਨਰਜ਼ ਅਤੇ ਰਿਟਾਇਰੀਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਪੀ.ਏ.ਯੂ. ਇੰਪਲਾਈਜ਼ ਯੂਨੀਅਨ, ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਗਡਵਾਸੂ, ਗਡਵਾਸੂ ਰਿਟਾਇਰੀਜ਼ ਐਸੋਸੀਏਸ਼ਨ ਅਤੇ ਪੀ.ਏ.ਯੂ. ਫੋਰਥ ਕਲਾਸ ਵਰਕਰਜ਼ ਯੂਨੀਅਨ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ | ਇਸ ਮੁਤਲਕ ਇਕ ਮੀਟਿੰਗ ਪੀ.ਏ.ਯੂ ਦੀ ਵਰਕਸ਼ਾਪ ਕੰਟੀਨ ਵਿਖੇ ਕੀਤੀ ਗਈ | ਇਸ ਮੇਲੇ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਚਰਨ ਸਿੰਘ ਗੁਰਮ ਨੇ ਉਮੀਦ ਦਰਸਾਈ ਕਿ ਇਸ ਮੇਲੇ ਵਿਚ ਪੈਨਸ਼ਨਰ ਅਤੇ ਮੁਲਾਜ਼ਮ ਭਾਰੀ ਗਿਣਤੀ ਵਿਚ ਸ਼ਾਮਿਲ ਹੋਣਗੇ | ਇਸ ਮੀਟਿੰਗ ਵਿਚ ਡੀ.ਪੀ. ਮੌੜ, ਜੇ.ਐਲ ਨਾਰੰਗ, ਦਰਸ਼ਨ ਸਿੰਘ, ਭਰਪੂਰ ਸਿੰਘ, ਦਾਨ ਸਿੰਘ, ਨਿਤਯਾ ਨੰਦ, ਜੈਪਾਲ ਸਿੰਘ, ਸਤਨਾਮ ਸਿੰਘ, ਹਰਸਿਮਰਨ ਸਿੰਘ, ਬਲਰਾਜ ਸਿੰਘ, ਗੁਲਸ਼ਨ ਰਾਏ, ਇਕਬਾਲ ਸਿੰਘ, ਨਰਿੰਦਰ ਸਿੰਘ, ਦਲਜੀਤ ਸਿੰਘ, ਅਮਰੀਕ ਸਿੰਘ, ਮੋਹਨ ਲਾਲ, ਜੋਗਿੰਦਰ ਰਾਮ, ਰਾਜਪਾਲ ਵਰਮਾ, ਹਰਿੰਦਰ ਸਿੰਘ, ਮੈਡਮ ਸਪਤਕਲਾ ਆਦਿ ਸ਼ਾਮਲ ਹੋਏ |

ਪਿਛਲੀ ਖ਼ਬਰ ਸੰਤ ਈਸ਼ਰ ਸਿੰਘ ਸਕੂਲ ਵਿਖੇ ਗੁਰੂ ਰਵਿਦਾਸ ਜੈਅੰਤੀ ਮਨਾਈ <br/> ਅਗਲੀ ਖ਼ਬਰ ਟੈਕਸ ਦੇ ਮਾਮਲੇ ਵਿਚ ਸਰਕਾਰ ਨਾਲ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕਾਰੋਬਾਰੀ ਖਿਲਾਫ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।