13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਦੋਸਤ ਦੇ ਘਰੋਂ ਲੱਖਾਂ ਰੁਪਏ ਗਹਿਣੇ ਅਤੇ ਨਕਦੀ ਚੋਰੀ ਕਰਕੇ ਨÏਜਵਾਨ ਫ਼ਰਾਰ

ਅਜੀਤ ਡੈਸਕ 22-02-2026
ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਰਾਭਾ ਨਗਰ ਐਕਸਟੈਨਸ਼ਨ ਵਿਚ ਦੋਸਤ ਦੇ ਘਰ ਲੱਖਾਂ ਰੁਪਏ ਦੀ ਨਕਦੀ ਅਤੇ ਗਹਿਣੇ ਚੋਰੀ ਕਰਕੇ ਨÏਜਵਾਨ ਫ਼ਰਾਰ ਹੋ ਗਿਆ | ਪੁਲਿਸ ਵਲੋਂ ਇਸ ਮਾਮਲੇ ਵਿਚ ਘਰ ਦੇ ਮਾਲਕ ਸੁਬੋਧ ਕੁਮਾਰ ਵਰਮਾ ਵਾਸੀ ਸਰਾਭਾ ਨਗਰ ਐਕਸਟੈਨਸ਼ਨ ਦੀ ਸ਼ਿਕਾਇਤ 'ਤੇ ਦੀਵਾਨ ਸੂਦ ਪੁੱਤਰ ਰਣਦੀਪ ਵਾਸੀ ਧਾਂਦਰਾ ਰੋਡ ਖ਼ਿਲਾਫ਼ ਕੇਸ.ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸਦੇ ਲੜਕੇ ਦਾ ਦੋਸਤ ਹੈ ਅਤੇ ਅਕਸਰ ਉਸਦੇ ਘਰ ਆਉਂਦਾ-ਜਾਂਦਾ ਸੀ | ਬੀਤੇ ਦਿਨ ਉਕਤ ਕਥਿਤ ਦੋਸ਼ੀ ਉਸਦੇ ਘਰ ਆਇਆ ਅਤੇ ਘਰ ਵਿਚ ਪਈ 2 ਲੱਖ, 42 ਹਜ਼ਾਰ ਦੀ ਨਕਦੀ, 14 ਤੋਲੇ ਸੋਨੇ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਿਆ | ਸੁਬੋਧ ਕੁਮਾਰ ਵਲੋਂ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੇ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਬੁੱਢੇ ਦਰਿਆ 'ਚ ਗੰਦਗੀ ਸੁੱਟਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼, ਪੁਨਰਜੀ... ਅਗਲੀ ਖ਼ਬਰ ਅਦਾਰਾ ਅਜੀਤ ਵਲੋਂ ਜ਼ਿਲ੍ਹਾ ਜੇਲ੍ਹ ਸੰਗਰੂਰ ਦੀ ਲਾਇਬ੍ਰੇਰੀ ਲਈ ਪੁਸਤਕਾਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।