13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਪੁਲਿਸ ਵਿਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 22-02-2026
ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਪੁਲਿਸ ਵਿਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਰਮਿੰਦਰ ਪਾਲ ਵਾਸੀ ਪ੍ਰੇਮ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਹਰਜਿੰਦਰ ਸਿੰਘ ਪੁੱਤਰ ਸੋਮਨਾਥ, ਕੁਲਵਿੰਦਰ ਕੌਰ ਪਤਨੀ ਹਰਜਿੰਦਰ ਸਿੰਘ ਅਤੇ ਯੂਨੀਕ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਨਿਊ ਸ਼ਿਮਲਾਪੁਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਕਾਰਾਂ ਦੀ ਖਰੀਦੋ ਫਰੋਖਤ ਦਾ ਕਾਰੋਬਾਰ ਹੈ ਅਤੇ ਉਕਤ ਕਥਿਤ ਦੋਸ਼ੀ ਅਕਸਰ ਹੀ ਉਨ੍ਹਾਂ ਪਾਸੋਂ ਕਾਰਾਂ ਦੀ ਖਰੀਦ ਕਰਦੇ ਸਨ, ਜਿਸ ਕਾਰਨ ਉਹ ਉਨ੍ਹਾਂ ਦੇ ਜਾਣਕਾਰ ਸਨ | ਉਸ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਉਸ ਦੇ ਲੜਕੇ ਨਮਨ ਨੂੰ ਪੁਲਿਸ ਵਿਚ ਸਪੋਰਟਸ ਕੋਟੇ ਵਿਚ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਉਸ ਪਾਸੋਂ 55 ਲੱਖ ਰੁਪਏ ਲੈ ਲਏ | ਉਸ ਨੇ ਦੱਸਿਆ ਕਿ ਇਸ ਤੋਂ ਇਲਾਵਾ ਕਥਿਤ ਦੋਸ਼ੀ, ਜੋ ਕਿ ਪਿ੍ੰਟਿੰਗ ਦਾ ਕੰਮ ਕਰਦੇ ਹਨ, ਨੇ ਉਨ੍ਹਾਂ ਨਾਲ ਵਪਾਰ ਦੀ ਸਾਂਝ ਕਰਨ ਦਾ ਝਾਂਸਾ ਵੀ ਦਿੱਤਾ ਅਤੇ ਇਸ ਲਈ ਉਨ੍ਹਾਂ ਪਾਸੋਂ 32 ਲੱਖ ਰੁਪਏ ਦੇ ਕਰੀਬ ਨਗਦੀ ਲੈ ਲਈ | ਕਥਿਤ ਦੋਸ਼ੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦਾ ਰਿਸ਼ਤੇਦਾਰ ਡੀ.ਜੀ.ਪੀ. ਦੇ ਅਹੁਦੇ ਤੋਂ ਸੇਵਾ ਮੁਕਤ ਹੋਇਆ ਹੈ | ਇਸ ਕਾਰਨ ਉਨ੍ਹਾਂ ਦੀ ਪੁਲਿਸ ਵਿਚ ਕਾਫ਼ੀ ਜਾਣ ਪਹਿਚਾਣ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਨਾ ਤਾਂ ਉਨ੍ਹਾਂ ਨੂੰ ਵਪਾਰ ਵਿਚ ਮੁਨਾਫ਼ਾ ਦਿੱਤਾ ਅਤੇ ਨਾ ਹੀ ਉਸ ਦੇ ਲੜਕੇ ਨੂੰ ਪੁਲਿਸ ਵਿਚ ਭਰਤੀ ਕਰਾਇਆ, ਜਦੋਂ ਉਨ੍ਹਾਂ ਨੇ ਕਥਿਤ ਦੋਸ਼ੀਆਂ ਪਾਸੋਂ ਪੈਸੇ ਦੀ ਮੰਗ ਕੀਤੀ ਤਾਂ ਉਨ੍ਹਾਂ ਨੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਅਕਾਲੀ ਦਲ ਵਲੋਂ ਸ਼ੁਰੂ ਕੀਤੀਆਂ 'ਪੰਜਾਬ ਬਚਾਓ' ਰੈਲੀਆਂ ਲਈ ਨÏਜਵਾਨਾਂ 'ਚ ਭਾਰੀ ਉਤਸ਼ਾਹ-ਕਾਉਂਕੇ <br/> ਅਗਲੀ ਖ਼ਬਰ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਤੇ ਗਹਿਣੇ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।