14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਲੁਧਿਆਣਾ 'ਚ ਪੂਰਵਾਂਚਲ ਸਨਮਾਨ ਰੈਲੀ ਨੰੂ ਕਰਨਗੇ ਸੰਬੋਧਨ

ਪੂਰਵਾਂਚਲ ਸਨਮਾਨ ਰੈਲੀ ਸੰਬੰਧੀ ਜਾਣਕਾਰੀ ਦਿੰੰਦੇ ਹੋਏ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ, ਨਿਰਮਲ ਸਿੰਘ ਐਸ.ਐਸ., ਰਾਜੇਸ਼ ਮਿਸ਼ਰਾ ਅਤੇ ਹੋਰ | ਅਜੀਤ ਤਸਵੀਰ <br/> 22-02-2026
ਲੁਧਿਆਣਾ, 21 ਫਰਵਰੀ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੇ ਪੂਰਵਾਂਚਲ ਮੋਰਚਾ ਵਲੋਂ 22 ਫਰਵਰੀ ਨੰੂ ਈਸਟਮੈਨ ਚੌਕ, ਗਿਆਸਪੁਰਾ ਵਿਚ ਕਰਵਾਈ ਜਾ ਰਹੀ ਪੂਰਵਾਂਚਲ ਸਨਮਾਨ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ਜਾਣਕਾਰੀ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਵਲੋਂ ਤਿਆਰੀ ਸੰਬੰਧੀ ਕੀਤੀ ਮੀਟਿੰਗ ਦੌਰਾਨ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਰੈਲੀ ਵਿਚ ਵਿਸ਼ੇਸ਼ ਤੌਰ 'ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਪ੍ਰਦੇਸ਼ ਕਾਰਜਕਾਰਨੀ ਪ੍ਰਦਾਨ ਅਸ਼ਵਨੀ ਸ਼ਰਮਾ ਸ਼ਿਰਕਤ ਕਰਨਗੇ | ਧੀਮਾਨ ਨੇ ਕਿਹਾ ਕਿ ਇਹ ਰੈਲੀ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਕਰਵਾਈ ਜਾ ਰਹੀ ਹੈ ਅਤੇ ਇਸ ਨਾਲ ਕਾਰਕੁਨਾਂ ਵਿਚ ਨਵਾਂ ਜੋਸ਼ ਭਰਿਆ ਜਾਵੇਗਾ | ਉਨ੍ਹਾਂ ਕਿਹਾ ਕਿ ਰੈਲੀ ਨੰੂ ਲੈ ਕੇ ਕਾਰਕੁਨਾਂ ਵਿਚ ਭਾਰੀ ਉਤਸ਼ਾਹ ਹੈ | ਇਸ ਮੌਕੇ ਜ਼ਿਲ੍ਹਾ ਮਹਾਮੰਤਰੀ ਨਰਿੰਦਰ ਸਿੰਘ ਮੱਲ੍ਹੀ, ਡਾ. ਕਨਿਕਾ ਜਿੰਦਲ, ਮਹੇਸ਼ ਸ਼ਰਮਾ, ਡਾ. ਨਿਰਮਲ ਨਈਅਰ, ਸੁਰਿੰਦਰ ਕੌਸ਼ਲ, ਨਿਰਮਲ ਸਿੰਘ ਐਸ.ਐਸ., ਰਾਜੇਸ਼ ਮਿਸ਼ਰਾ, ਰਵੀ ਚੌਰਸੀਆ, ਡਾ. ਸਤੀਸ਼ ਕੁਮਾਰ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਮੰਗਾਂ ਨੰੂ ਲੈ ਕੇ ਤਿੱਖੇ ਸੰਘਰਸ਼ ਦਾ ਐਲਾਨ <br/> ਅਗਲੀ ਖ਼ਬਰ ਮੈਕਆਟੋ ਐਕਸਪੋ-2026 ਦੇ ਦੂਜੇ ਦਿਨ ਰਿਕਾਰਡ ਤੋੜ ਇਕੱਠ ਨੇ ਦਿਖਾਇਆ ਭਾਰੀ ਉਤਸ਼ਾਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।