14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਪਤੀ ਨੇ ਕੀਤੀ ਖ਼ੁਦਕੁਸ਼ੀ ਪਤਨੀ ਸਮੇਤ ਦੋ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 22-02-2026
ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪਤਨੀ ਦੇ ਕਥਿਤ ਨਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ ਪਤੀ ਵਲੋਂ ਖ਼ੁਦਕੁਸ਼ੀ ਕਰ ਲਈ | ਪੁਲਿਸ ਵਲੋਂ ਇਸ ਮਾਮਲੇ ਵਿਚ ਪਤਨੀ ਅਤੇ ਉਸ ਦੇ ਕਥਿਤ ਪ੍ਰੇਮੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ¢ ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਸਵਰਨ ਸਿੰਘ ਦੇ ਭਰਾ ਰਾਜਵਿੰਦਰ ਸਿੰਘ ਵਾਸੀ ਬਸੰਤ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਮਿ੍ਤਕ ਦੀ ਪਤਨੀ ਸੁਖਵਿੰਦਰ ਕÏਰ ਅਤੇ ਕਥਿਤ ਪ੍ਰੇਮੀ ਜਸਵੀਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਸੁਖਵਿੰਦਰ ਕÏਰ ਦੇ ਆਪਣੇ ਕਥਿਤ ਪ੍ਰੇਮੀ ਜਸਵੀਰ ਸਿੰਘ ਨਾਲ ਨਾਜਾਇਜ਼ ਸਬੰਧ ਸਨ | ਇਸ ਕਾਰਨ ਉਸਦਾ ਭਰਾ ਪਿਛਲੇ ਕਾਫ਼ੀ ਸਮੇਂ ਤੋਂ ਪਰੇਸ਼ਾਨ ਸਨ | ਇਸ ਪਰੇਸ਼ਾਨੀ ਦੇ ਕਾਰਨ ਬੀਤੇ ਦਿਨ ਉਸ ਦੇ ਭਰਾ ਸਵਰਨ ਸਿੰਘ ਨੇ ਫਾਹ ਲਗਾ ਕੇ ਖ਼ੁਦਕੁਸ਼ੀ ਕਰ ਲਈ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਲੱਖਾਂ ਰੁਪਏ ਦੇ ਗਹਿਣੇ ਅਤੇ ਚੋਰੀ ਕਰਨ ਦੇ ਮਾਮਲੇ 'ਚ ਰਿਸ਼ਤੇਦਾਰਾਂ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਢੰਡਾਰੀ ਕਲਾਂ ਅਤੇ ਨਾਲ ਲੱਗਦੇ ਇਲਾਕਿਆਂ 'ਚ ਝੋਲਾਛਾਪ ਡਾਕਟਰਾਂ ਦੀ ਭਰਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।