15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਟੈੱਟ ਖ਼ਿਲਾਫ਼ ਸ੍ਰੀ ਅਨੰਦਪੁਰ ਸਾਹਿਬ 'ਚ ਈ.ਟੀ.ਟੀ. ਅਧਿਆਪਕਾਂ ਦਾ ਵਿਸ਼ਾਲ ਰੋਸ ਮਾਰਚ ਭਲਕੇ <br/>

ਅਜੀਤ ਡੈਸਕ 22-02-2026
ਲੁਧਿਆਣਾ, 21 ਫਰਵਰੀ (ਭੁਪਿੰਦਰ ਸਿੰਘ ਬੈਂਸ)-ਈ.ਟੀ.ਟੀ. ਅਧਿਆਪਕ ਯੂਨੀਅਨ ਵਲੋਂ 22 ਫਰਵਰੀ ਨੰੂ ਸ੍ਰੀ ਅਨੰਦਪੁਰ ਸਾਹਿਬ ਵਿਖੇ ਟੈੱਟ ਦੀ ਸ਼ਰਤ ਦੇ ਵਿਰੋਧ 'ਚ ਵਿਸ਼ਾਲ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ | ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਮਾਨ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਘਲੋਟੀ, ਇੰਦਰਜੀਤ ਸਿੰਘ, ਹਰਬੰਸ ਸਿੰਘ ਪੱਪਾ, ਕੁਲਜਿੰਦਰ ਸਿੰਘ ਬੱਦੋਵਾਲ ਨੇ ਦੱਸਿਆ ਕਿ ਯੂਨੀਅਨ ਵਲੋਂ ਟੈਟ ਦੀ ਲਾਗੂ ਕੀਤੀ ਜਾ ਰਹੀ ਸ਼ਰਤ ਨੰੂ ਨਾਦਰਸ਼ਾਹੀ ਫ਼ਰਮਾਨ ਕਰਾਰ ਦਿੰਦਿਆਂ ਇਸਦਾ ਮੁਕੰਮਲ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਆਗੂਆਂ ਨੇ ਕਿਹਾ ਕਿ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਹ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਪੰਜਾਬ ਭਰ ਦੀਆਂ ਅਧਿਆਪਕ ਜਥੇਬੰਦੀਆਂ ਇਸ ਮਾਮਲੇ ਚ ਇਕਜੁੱਟ ਹਨ | ਉਨ੍ਹਾਂ ਮੁਤਾਬਿਕ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕੇ ਵਿਚ ਵੱਡੀ ਗਿਣਤੀ 'ਚ ਅਧਿਆਪਕ ਸ਼ਮੂਲੀਅਤ ਕਰਕੇ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨਗੇ |

ਪਿਛਲੀ ਖ਼ਬਰ ਸੀਨੀਅਰ ਡਿਪਟੀ ਮੇਅਰ ਪਰਾਸ਼ਰ ਵਲੋਂ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਮੇਨ ਚੌਕ ਦੀ ਨਵੀਂ ਤਿਆਰੀ ਦਾ ਐਲਾਨ <br/> ਅਗਲੀ ਖ਼ਬਰ ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਸਰਕਲਾਂ ਦੀ ਹੋਈ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।