15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

22ਵੇਂ ਅੰਮਿ੍ਤ ਸਾਗਰ ਸ਼ੁਕਰਾਨਾ ਸਮਾਗਮ ਦੀ ਹੋਈ ਆਰੰਭਤਾ <br/>

22ਵੇਂ ਅੰਮਿ੍ਤ ਸਾਗਰ ਸਮਾਗਮ ਦੌਰਾਨ ਬਲਬੀਰ ਸਿੰਘ ਭਾਟੀਆ, ਕਰਨਪ੍ਰੀਤ ਸਿੰਘ ਭਾਟੀਆ, ਇੰਦਰਜੀਤ ਸਿੰਘ ਮੱਕੜ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸਾਬਕਾ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੇ ਭਾਈ ਸਾਹਿਬ ਭਾਈ ਹਰਪਾਲ ਸਿੰਘ ਫ਼ਤਿਹਗੜ੍ਹ ਸਾਹਿਬ ਨੂੰ ਸਨਮਾਨਿਤ ਕਰਦੀਆਂ ਹੋਈਆਂ | ਅਜੀਤ ਤਸਵੀਰ <br/> 22-02-2026
ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰੂ ਸਾਹਿਬਾਨ ਵਲੋਂ ਉਚਰੀ ਇਲਾਹੀ ਬਾਣੀ ਦੇ ਸਿਧਾਂਤਕ ਤੇ ਭਾਵਨਾਤਮਕ ਸੰਦੇਸ਼ ਨੂੰ ਸਮੁੱਚੇ ਵਿਸ਼ਵ ਭਰ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਤੱਕ ਪਹੁੰਚਾਉਣ ਅਤੇ ਸਮੁੱਚੀ ਲੋਕਾਈ ਨੂੰ ਸਰਬ ਸਾਂਝੀਵਾਲਤਾ ਦਾ ਹੋਕਾ ਦੇਣ ਹਿਤ, ਜੋ ਵੱਡੇ ਉਪਰਾਲੇ ਗੁਰਬਾਣੀ ਕੀਰਤਨ ਦੇ ਪ੍ਰਚਾਰ-ਪ੍ਰਸਾਰ ਰਾਹੀਂ ਪਿਛਲੇ ਲੰਬੇ ਸਮੇਂ ਤੋਂ ਅੰਮਿ੍ਤ ਸਾਗਰ ਕੰਪਨੀ ਵਲੋਂ ਕੀਤੇ ਜਾ ਰਹੇ ਹਨ, ਜੋ ਕਿ ਆਪਣੇ ਆਪ ਵਿਚ ਇਕ ਬੇ-ਮਿਸਾਲ ਕਾਰਜ ਹੈ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਥ ਦੀ ਮਹਿਨਾਜ਼ ਸ਼ਖ਼ਸੀਅਤ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਸਾਬਕਾ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਨੇ ਬੀਤੀ ਸ਼ਾਮ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਅੰਮਿ੍ਤ ਸਾਗਰ ਪਰਿਵਾਰ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਕੀਤੇ ਦੋ ਰੋਜ਼ਾ 22ਵੇਂ ਅੰਮਿ੍ਤ ਸਾਗਰ ਸ਼ੁਕਰਾਨਾ ਸਮਾਗਮ ਦੇ ਪਹਿਲੇ ਦਿਨ ਵੱਡੀ ਗਿਣਤੀ ਵਿਚ ਇਕੱਤਰ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕੀਤਾ¢ ਸਮਾਗਮ ਦÏਰਾਨ ਪੁੱਜੇ ਪੰਥ ਦੇ ਪ੍ਰਸਿੱਧ ਵਿਦਵਾਨ ਭਾਈ ਸਾਹਿਬ ਭਾਈ ਹਰਪਾਲ ਸਿੰਘ ਸ੍ਰੀ ਫ਼ਤਿਹਗੜ੍ਹ ਸਾਹਿਬ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਰਾਹੀਂ ਆਪਣੇ ਧਰਮ ਵਿਚ ਪਰਪੱਕ ਹੋਣ ਤੇ ਪੰਥਕ ਇਕਜੁੱਟਤਾ ਦਾ ਭਾਵਪੂਰਵਕ ਸੰਦੇਸ਼ ਦਿੱਤਾ | ਸਮਾਗਮ ਦÏਰਾਨ ਪੰਥ ਪ੍ਰਸਿੱਧ ਰਾਗੀ ਸਿੰਘਾਂ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਅੰਮਿ੍ਤ ਸਾਗਰ ਕੰਪਨੀ ਦੇ ਪ੍ਰਮੁੱਖ ਬਲਬੀਰ ਸਿੰਘ ਭਾਟੀਆ, ਕਰਨਪ੍ਰੀਤ ਸਿੰਘ ਭਾਟੀਆ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਸਮੂਹ ਕੀਰਤਨੀ ਜਥਿਆਂ ਦੇ ਮੈਂਬਰਾਂ ਸਮੇਤ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਸਾਬਕਾ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਸਾਹਿਬ ਭਾਈ ਹਰਪਾਲ ਸਿੰਘ ਸ੍ਰੀ ਫ਼ਤਿਹਗੜ੍ਹ ਸਾਹਿਬ, ਗਿਆਨੀ ਅਮਰਜੀਤ ਸਿੰਘ ਐਡੀਸ਼ਨਲ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗਿਆਨੀ ਬਲਵਿੰਦਰ ਸਿੰਘ ਅਰਦਾਸੀਆ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਜੈ ਕਾਰਿਆਂ ਦੀ ਗੂੰਜ ਵਿਚ ਸਿਰੋਪਾਉ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ¢ ਇਸ ਮÏਕੇ ਉਨ੍ਹਾਂ ਨਾਲ ਬਾਬਾ ਅਜੀਤ ਸਿੰਘ, ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕÏਰ, ਮਨਿੰਦਰ ਸਿੰਘ ਆਹੂਜਾ ਪ੍ਰਧਾਨ ਸਿੱਖ ਨÏਜਵਾਨ ਸੇਵਾ ਸੁਸਾਇਟੀ, ਰਣਜੀਤ ਸਿੰਘ ਖਾਲਸਾ, ਇੰਦਰਬੀਰ ਸਿੰਘ ਬੱਤਰਾ ਵੀ ਮÏਜੂਦ ਸਨ | ਇਸ ਮÏਕੇ ਸਟੇਜ ਸਕੱਤਰ ਦੀ ਸੇਵਾ ਨਿਭਾ ਰਹੇ ਤਜਿੰਦਰਪਾਲ ਸਿੰਘ ਨੇ ਸਮੁੱਚੀਆਂ ਸੰਗਤਾਂ ਦਾ ਜ਼ੋਰਦਾਰ ਸ਼ਬਦਾਂ ਵਿਚ ਧੰਨਵਾਦ ਕਰਦਿਆਂ ਕਿਹਾ ਕਿ ਉਹ ਅੰਮਿ੍ਤ ਸਾਗਰ ਸ਼ੁਕਰਾਨਾ ਸਮਾਗਮ ਵਿਚ ਆਪਣੀਆਂ ਵੱਧ ਤੋ ਵੱਧ ਹਾਜ਼ਰੀਆਂ ਭਰ ਕੇ ਗੁਰਬਾਣੀ ਦਾ ਲਾਹਾ ਪ੍ਰਾਪਤ ਕਰਨ ਤੇ ਆਪਣਾ ਜੀਵਨ ਸਫਲਾ ਕਰਨ¢

ਪਿਛਲੀ ਖ਼ਬਰ ਗਰੇਵਾਲ ਪਰਿਵਾਰ ਨਾਲ ਉੱਘੀਆਂ ਸ਼ਖ਼ਸੀਅਤਾਂ ਵਲੋਂ ਕੀਤਾ ਦੁੱਖ ਸਾਂਝਾ ਅੰਤਿਮ ਅਰਦਾਸ 25 ਨੂੰ ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਚੰਨੀ ਦੀ ਮਾਂ ਬਗਲਾਮੁਖੀ ਧਾਮ ਦੇ ਪ੍ਰਮੁੱਖ ਮਹੰਤ ਪ੍ਰਵੀਨ ਚÏਧਰੀ ਨਾਲ ਹੋਈ ਮੀਟਿੰਗ ਚਰਚਾ ਦਾ ਵਿਸ਼ਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।