15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਡਾ. ਰਣਜੀਤ ਨੇ ਏ. ਆਈ. ਪਾਵਰਡ 3-ਡੀ ਰੋਬੋਲੈਂਸ ਤਕਨੀਕ ਨਾਲ ਸਰਜਰੀ ਕਰਕੇ ਬਣਾਇਆ ਇਤਿਹਾਸ <br/>

ਐਸ. ਪੀ. ਐਸ. ਹਸਪਤਾਲ ਵਿਖੇ ਏ. ਆਈ. ਪਾਵਰਡ 3-ਡੀ ਰੋਬੋਲੈਂਸ ਤਕਨੀਕ ਨਾਲ ਸਰਜਰੀ ਕਰਵਾਉਣ ਵਾਲੇ ਮਰੀਜ਼ ਰਵਿੰਦਰ ਸਿੰਘ ਨਾਲ ਡਾ. ਰਣਜੀਤ ਸਿੰਘ | ਅਜੀਤ ਤਸਵੀਰ <br/> 22-02-2026
ਲੁਧਿਆਣਾ, 21 ਫਰਵਰੀ (ਡਾ. ਤਰਲੋਚਨ ਸਿੰਘ)-ਜ਼ੀਰੋ ਐਰਰ ਤਕਨੀਕ ਨਾਲ ਗੋਡੇ ਬਦਲਣ ਦੀ ਸਰਜਰੀ ਵਿਚ ਦੇਸ਼-ਵਿਦੇਸ਼ ਵਿਚ ਆਪਣੀ ਮੁਹਾਰਤ ਦਾ ਲੋਹਾ ਮਨਵਾ ਚੁੱਕੇ ਡਾ. ਰਣਜੀਤ ਸਿੰਘ ਵਲੋਂ ਹੁਣ ਲੁਧਿਆਣਾ ਵਿਚ ਪਹਿਲੀ ਵਾਰ ਏ.ਆਈ. ਪਾਵਰਡ 3-ਡੀ ਰੋਬੋਲੈਂਸ ਤਕਨੀਕ ਨਾਲ ਗੋਡਿਆਂ ਦੀ ਸਫਲ ਸਰਜਰੀ ਕਰਕੇ ਇਕ ਨਵਾਂ ਇਤਿਹਾਸ ਸਿਰਜਿਆ ਗਿਆ ਹੈ | ਡਾ. ਰਣਜੀਤ ਨੇ ਹਾਲ ਹੀ ਵਿਚ 3-ਡੀ ਰੋਬੋਲੈਂਸ ਤਕਨੀਕ ਨਾਲ 65 ਸਾਲਾ ਅਮਰੀਕੀ ਸਿਟੀਜਨ ਰਵਿੰਦਰ ਸਿੰਘ ਦਾ ਸਥਾਨਕ ਐਸ. ਪੀ. ਐਸ. ਹਸਪਤਾਲ ਵਿਚ ਸਫਲ ਆਪ੍ਰੇਸ਼ਨ ਕੀਤਾ ਹੈ | ਇਸ ਸੰਬੰਧੀ ਡਾ. ਰਣਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੋਡਿਆਂ ਦੀ ਸਰਜਰੀ ਲਈ ਇਸ ਤੋਂ ਪਹਿਲਾਂ ਵਰਤੀ ਜਾਂਦੀ ਰੋਬੋਟਿਕ ਤਕਨੀਕ ਇਕ ਪਰੰਪਰਾਗਤ ਪ੍ਰਕਿਰਿਆ ਬਣ ਚੁੱਕੀ ਸੀ, ਜਿਸ ਵਿਚ ਆਪ੍ਰੇਸ਼ਨ ਦੌਰਾਨ ਮਰੀਜ਼ ਦੀ ਲੱਤ ਵਿਚ ਚਾਰ ਵੱਡੇ ਕਿੱਲ ਹੱਡੀ ਵਿਚ ਡਿ੍ੱਲ ਕਰਕੇ ਲਗਾਏ ਜਾਂਦੇ ਸਨ | ਇਸ ਤੋਂ ਬਾਅਦ ਸਰਜਰੀ ਦੀ ਲੰਬੀ ਪ੍ਰਕਿਰਿਆ ਸ਼ੁਰੂ ਹੁੰਦੀ ਸੀ, ਜਿਸ ਵਿਚ ਲਗਭਗ ਤਿੰਨ ਤੋਂ ਚਾਰ ਘੰਟੇ ਲੱਗਦੇ ਸਨ | ਇਸ ਨਾਲ ਲੰਬੇ ਕੱਟ ਕਾਰਨ ਵੱਧ ਖ਼ੂਨ ਵਹਿਣ ਦੀ ਸੰਭਾਵਨਾ ਵੀ ਰਹਿੰਦੀ ਸੀ | ਉਨ੍ਹਾਂ ਕਿਹਾ ਕਿ ਇਹ ਸੱਚ ਹੈ ਕਿ ਰੋਬੋਟਿਕ ਤਕਨੀਕ ਨਾਲ ਗੋਡਿਆਂ ਦਾ ਟਰਾਂਸਪਲਾਂਟ ਠੀਕ ਢੰਗ ਨਾਲ ਹੁੰਦਾ ਹੈ, ਪਰ ਇਸ ਨਾਲ ਕਈ ਤਰ੍ਹਾਂ ਦੇ ਖ਼ਤਰੇ ਵੀ ਸਾਹਮਣੇ ਆਉਂਦੇ ਹਨ | ਡਾ. ਸਿੰਘ ਨੇ ਕਿਹਾ ਕਿ ਇਨ੍ਹਾਂ ਹੀ ਖਤਰਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਰੋਬੋਲੈਂਸ 3-ਡੀ ਤਕਨੀਕ ਰਾਹੀਂ ਸਹੀ ਅਤੇ ਸਟੀਕ ਰੀਪਲੇਸਮੈਂਟ ਬਿਨਾਂ ਕਿਸੇ ਖਤਰੇ ਦੇ ਕੀਤੀ ਜਾਂਦੀ ਹੈ | ਰੋਬੋਲੈਂਸ ਤਕਨੀਕ ਨਾਲ ਆਪ੍ਰੇਸ਼ਨ ਸਿਰਫ਼ 20 ਮਿੰਟ ਵਿਚ ਹੋ ਜਾਂਦਾ ਹੈ ਅਤੇ ਮਰੀਜ਼ ਨੂੰ ਕਿਸੇ ਵੀ ਤਰ੍ਹਾਂ ਦੇ ਖਤਰੇ ਦਾ ਸਾਹਮਣਾ ਨਹੀਂ ਕਰਨਾ ਪੈਂਦਾ | ਇਸ ਤੋਂ ਇਲਾਵਾ ਮਰੀਜ਼ ਆਪ੍ਰੇਸ਼ਨ ਤੋਂ ਕੇਵਲ ਦੋ ਘੰਟੇ ਬਾਅਦ ਆਪਣੇ ਪੈਰਾਂ 'ਤੇ ਚੱਲਣ-ਫਿਰਣ ਦੇ ਯੋਗ ਹੋ ਜਾਂਦਾ ਹੈ | ਇਸ ਲਈ ਡਾ. ਰਣਜੀਤ ਸਿੰਘ ਨੇ ਏ.ਆਈ. ਪਾਵਰਡ 3-ਡੀ ਰੋਬੋਲੈਂਸ ਤਕਨੀਕ ਨੂੰ ਸਰਜਰੀ ਲਈ ਸਭ ਤੋਂ ਬਿਹਤਰ ਦੱਸਿਆ |

ਪਿਛਲੀ ਖ਼ਬਰ ਸਾਕਾ ਨਨਕਾਣਾ ਸਾਹਿਬ ਅਤੇ ਜੈਤੋ ਦੇ ਮੋਰਚੇ ਦੇ ਸ਼ਹੀਦਾਂ ਦੀ ਯਾਦ 'ਚ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਗਰੇਵਾਲ ਪਰਿਵਾਰ ਨਾਲ ਉੱਘੀਆਂ ਸ਼ਖ਼ਸੀਅਤਾਂ ਵਲੋਂ ਕੀਤਾ ਦੁੱਖ ਸਾਂਝਾ ਅੰਤਿਮ ਅਰਦਾਸ 25 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।