15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸਾਕਾ ਨਨਕਾਣਾ ਸਾਹਿਬ ਅਤੇ ਜੈਤੋ ਦੇ ਮੋਰਚੇ ਦੇ ਸ਼ਹੀਦਾਂ ਦੀ ਯਾਦ 'ਚ ਗੁਰਮਤਿ ਸਮਾਗਮ <br/>

ਗੁਰਦੁਆਰਾ ਸ੍ਰੀ ਅਤਰ ਸਾਹਿਬ ਥਰੀਕੇ ਵਿਖੇ ਸਾਕਾ ਨਨਕਾਣਾ ਸਾਹਿਬ ਅਤੇ ਜੈਤੋ ਦੇ ਮੋਰਚੇ ਦੇ ਸਿੰਘਾਂ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਰਵਾਏ ਗੁਰਮਤਿ ਸਮਾਗਮ ਦੌਰਾਨ ਗਿਆਨੀ ਹਰਪਾਲ ਸਿੰਘ ਅਤੇ ਗਿਆਨੀ ਕਰਨਵੀਰ ਸਿੰਘ ਬੱਸੀ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ | ਤਸਵੀਰ-ਮਨਜੀਤ ਸਿੰਘ ਦੁੱਗਰੀ <br/> 22-02-2026
ਇਆਲੀ/ਥਰੀਕੇ, 21 ਫਰਵਰੀ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਅਧੀਨ ਆਉਂਦੇ ਪਿੰਡ ਥਰੀਕੇ ਸਥਿਤ ਗੁਰਦੁਆਰਾ ਸ੍ਰੀ ਅਤਰ ਸਾਹਿਬ ਦੀ ਪ੍ਰਬੰਧਕੀ ਕਮੇਟੀ ਅਤੇ ਸਮੂਹ ਪਿੰਡ ਵਾਸੀਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਸਾਕਾ ਨਨਕਾਣਾ ਸਾਹਿਬ ਅਤੇ ਜੈਤੋ ਦੇ ਮੋਰਚੇ ਦੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸਵੇਰੇ ਭਾਈ ਰਵਿੰਦਰ ਸਿੰਘ ਵਲੋਂ ਆਸਾ ਜੀ ਦੀ ਵਾਰ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥਾ ਦਲਵੀਰ ਸਿੰਘ ਵਲੋਂ ਸੰਗਤ ਨੂੰ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਵਾਇਆ ਗਿਆ, ਜਿਸ ਉਪਰੰਤ ਗਿਆਨੀ ਕਰਨਵੀਰ ਸਿੰਘ ਬੱਸੀ ਸ੍ਰੀ ਫ਼ਤਿਹਗੜ੍ਹ ਸਾਹਿਬ ਵਾਲਿਆਂ ਅਤੇ ਗਿਆਨੀ ਹਰਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਾਲਿਆਂ ਨੇ ਕਥਾ ਵਿਚਾਰਾਂ ਰਾਹੀਂ ਆਈ ਸੰਗਤ ਨਾਲ ਸਿੱਖ ਇਤਿਹਾਸ ਦੇ ਵਡਮੁੱਲੇ ਇਤਿਹਾਸ ਅਤੇ ਸਾਕਾ ਨਨਕਾਣਾ ਸਾਹਿਬ ਅਤੇ ਜੈਤੋ ਦੇ ਮੋਰਚੇ ਦੌਰਾਨ ਸ਼ਹੀਦ ਹੋਏ ਸਮੂਹ ਸਿੰਘਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਜਾਣੂ ਕਰਵਾਇਆ, ਜਿਨ੍ਹਾਂ ਨੂੰ ਮੁੱਖ ਸੇਵਾਦਾਰ ਹਰਵਿੰਦਰ ਸਿੰਘ ਅਤੇ ਪ੍ਰਬੰਧਕੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਸਰਬਤ ਦੇ ਭਲੇ ਲਈ ਸਾਲਾਨਾ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ <br/> ਅਗਲੀ ਖ਼ਬਰ ਡਾ. ਰਣਜੀਤ ਨੇ ਏ. ਆਈ. ਪਾਵਰਡ 3-ਡੀ ਰੋਬੋਲੈਂਸ ਤਕਨੀਕ ਨਾਲ ਸਰਜਰੀ ਕਰਕੇ ਬਣਾਇਆ ਇਤਿਹਾਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।