17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਮਹਿਲਾ ਦਿਵਸ 'ਤੇ ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਪਿ੍ੰਸੀਪਲ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 07-03-2026
ਆਲਮਗੀਰ, 6 ਮਾਰਚ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੀ ਪਿ੍ੰਸੀਪਲ ਹਰਮੀਤ ਕੌਰ ਵੜੈਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ, ਗੁੱਜਰਖਾਨ ਕੈਂਪਸ ਲੁਧਿਆਣਾ ਵਿਖੇ ਕਰਵਾਏ ਇਕ ਵੱਕਾਰੀ ਸਮਾਗਮ ਵਿਚ ਮਹਿਲਾ ਉੱਤਮਤਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਹਰਮੀਤ ਕੌਰ ਵੜੈਚ, ਜੋ ਕਿ ਸੀ.ਬੀ.ਐਸ.ਈ. ਦੇ ਸਿਟੀ ਕੋਆਰਡੀਨੇਟਰ ਵੀ ਹਨ, ਨੂੰ ਮਿਸਾਲੀ ਲੀਡਰਸ਼ਿਪ ਅਤੇ ਸ਼ਾਨਦਾਰ ਵਿੱਦਿਅਕ ਪ੍ਰਾਪਤੀਆਂ ਦੀ ਪ੍ਰਸ਼ੰਸਾ ਵਿਚ ਇਹ ਪੁਰਸਕਾਰ ਦਿੱਤਾ ਗਿਆ ਹੈ | ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਹਰਮੀਤ ਕੌਰ ਵੜੈਚ ਸੀ.ਬੀ.ਐਸ.ਈ. ਦੀ ਰਾਸ਼ਟਰੀ ਟਰੇਨਰ ਵਜੋਂ ਵੀ ਸੇਵਾ ਨਿਭਾ ਰਹੀ ਹੈ | ਉਹ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਅਕਾਦਮਿਕ ਖੇਤਰ ਵਿਚ ਰਹੀ ਹੈ |

ਪਿਛਲੀ ਖ਼ਬਰ ਸੜਕ ਹਾਦਸੇ ਵਿਚ ਵਿਦਿਆਰਥਣ ਦੀ ਮÏਤ <br/> ਅਗਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਫੈਡਰੇਸ਼ਨ/ਪਾਵਰਕਾਮ ਤੇ ਟਰਾਂਸਕੋ ਦੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।